ਟਰੇਸੀ ਕੈਲੀਫੋਰਨੀਆ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਭਾਰੀ ਇਕੱਠ

ਟਰੇਸੀ ਕੈਲੀਫੋਰਨੀਆ ’ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦਾ ਭਾਰੀ ਇਕੱਠ

ਸ੍ਰ. ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਰਕਰਾਂ ਨੂੰ ਕੀਤਾ ਸੰਬੋਧਨ
ਆਉਣ ਵਾਲੀਆਂ ਪਾਰਲੀਮੈਂਟ ਦੀਆਂ ਚੋਣਾਂ ’ਚ ਸ਼ੋਮਣੀ ਅਕਾਲੀ ਦਲ ਸਾਰੀਆਂ ਸੀਟਾਂ ਜਿੱਤੇਗਾ : ਸ੍ਰ. ਕੁਲਵੰਤ ਸਿੰਘ ਖਹਿਰਾ
ਟਰੇਸੀ/ਕੈਲੀਫੋਰਨੀਆ : ਪੰਥਕ, ਪੰਜਾਬ ਅਤੇ ਚੋਣਾਂ ਨੂੰ ਲੈ ਕੇ ਅਕਾਲੀ ਦਲ ਬਾਦਲ ਦਾ ਟਰੇਸੀ ’ਚ ਪ੍ਰਧਾਨ ਸ੍ਰ. ਕੁਲਵੰਤ ਸਿੰਘ ਖਹਿਰਾ ਦੀ ਅਗਵਾਈ ’ਚ ਭਾਰੀ ਇਕੱਠ ਹੋਇਆ ਜਿਸ ਵਿਚ ਕੈਲੀਫੋਰਨੀਆ ਦੇ ਵੱਖ ਵੱਖ ਸ਼ਹਿਰਾਂ ਤੋਂ ਅਕਾਲੀ ਦਲ ਦੇ ਵਰਕਰ ਅਤੇ ਅਹੁਦੇਦਾਰ ਪਹੁੰਚੇ ਹੋਏ ਸਨ। ਇਸ ਸਮੇਂ ਪੰਜਾਬ ਨੂੰ ਲੈ ਕੇ ਵਿਚਾਰ-ਵਟਾਂਦਰਾ ਹੋਇਆ ਅਤੇ ਇਸ ਉਪਰ ਦਰਪੇਸ਼ ਮਸਲੇ ਵਿਚਾਰੇ ਗਏ। ਇਸ ਸਮੇਂ ਵੱਡੇ ਇਕੱਠ ਨੂੰ ਅਕਾਲੀ ਦਲ ਦੇ ਸਰਪ੍ਰਸਤ ਸ੍ਰ. ਸੁਖਬੀਰ ਸਿੰਘ ਬਾਦਲ ਨੇ ਆਨਲਾਈਨ ਸੰਬੋਧਨ ਕੀਤਾ ਅਤੇ ਵੱਖ ਵੱਖ ਆਗੂਆਂ ਨਾਲ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਉਪਰ ਜੇਕਰ ਸਿੱਖੀ ਦਾ ਅਤੇ ਬਾਕੀ ਸਭ ਧਰਮਾਂ ਦਾ ਕੰਮ ਹੋਇਆ ਤਾਂ ਉਹ ਸਿਰਫ਼ ਸ੍ਰ. ਬਾਦਲ ਦੀ ਸਰਕਾਰ ਸਮੇਂ ਹੀ ਹੋਇਆ। ਛੋਟੇ ਤੋਂ ਲੈ ਕੇ ਵੱਡੇ ਵੱਡੇ ਕੰਮ ਸ਼੍ਰੋਮਣੀ ਅਕਾਲੀ ਦਲ ਨੇ ਹੀ ਕੀਤੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਕੋਈ ਵੀ ਸਾਡੀ ਸਰਕਾਰ ਆਉਣ ਤੋਂ ਨਹੀਂ ਰੋਕ ਸਕਦਾ। ਪੰਜਾਬ ਦੀ ਗੱਲ ਤਾਂ ਸਿਰਫ਼ ਅਕਾਲੀ ਦਲ ਹੀ ਕਰ ਸਕਦਾ ਹੈ। ਉਨ੍ਹਾਂ ਸ੍ਰ. ਖਹਿਰਾ ਦੀ ਅਗਵਾਈ ’ਚ ਆਈਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਉਪਰੰਤ ਇਕੱਠ ਨੂੰ ਅਕਾਲੀ ਦਲ ਬਾਦਲ ਦੇ ਵੱਖ ਵੱਖ ਆਗੂਆਂ ਨੇ ਸੰਬੋਧਨ ਕੀਤਾ ਅਤੇ ਸ੍ਰ. ਬਾਦਲ ਨੇ ਸਭ ਨੂੰ ਪੰਜਾਬ ਆਉਣ ਦਾ ਸੱਦਾ ਦਿੱਤਾ ਅਤੇ ਸ੍ਰ. ਖਹਿਰਾ ਨੇ ਸਮੂਹ ਵਰਕਰਾਂ ਅਤੇ ਅਹੁਦੇਦਾਰਾਂ ਦਾ ਤਹਿ ਦਿਲੋਂ ਤੋਂ ਧੰਨਵਾਦ ਕੀਤਾ।