ਟੀ-20 ਵਿਸ਼ਵ ਕੱਪ: ਭਾਰਤ ਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

ਟੀ-20 ਵਿਸ਼ਵ ਕੱਪ: ਭਾਰਤ ਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਅੱਜ

ਮੈਲਬਰਨ-ਇੱਥੇ ਚੱਲ ਰਹੇ ਟੀ-20 ਕ੍ਰਿਕਟ ਵਿਸ਼ਵ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਦੀਆਂ ਟੀਮਾਂ ਵਿਚਾਲੇ ਮੈਚ ਅੱਜ ਮੈਲਬਰਨ ਕ੍ਰਿਕਟ ਮੈਦਾਨ ਵਿੱਚ ਖੇਡਿਆ ਜਾਵੇਗਾ। ਮੈਚ ਭਾਰਤੀ ਸਮੇਂ ਮੁਤਾਬਕ 1.30 ਵਜੇ ਸ਼ੁਰੂ ਹੋਵੇਗਾ। ਦੱਸਣਯੋਗ ਹੈ ਕਿ ਆਈਸੀਸੀ ਵਿਸ਼ਵ ਕੱਪ ਵਿੱਚ ਭਾਰਤ ਨੂੰ ਪਾਕਿਸਤਾਨ ਹੱਥੋਂ ਹਾਰ ਮਿਲੀ ਸੀ ਅਤੇ ਵਿਸ਼ਵ ਮੈਚਾਂ ਵਿੱਚ ਪਾਕਿਸਤਾਨ ਖ਼ਿਲਾਫ਼ ਕਦੇ ਨਾ ਹਾਰਨ ਦਾ ਉਸ ਦਾ ਰਿਕਾਰਡ ਟੁੱਟ ਗਿਆ ਸੀ। ਹੁਣ ਭਾਰਤੀ ਕ੍ਰਿਕਟ ਟੀਮ ਇਸ ਟੀ-20 ਵਿਸ਼ਵ ਕੱਪ ਦੇ ਆਪਣੇ ਪਹਿਲੇ ਸੁਪਰ 12 ਮੈਚ ਵਿੱਚ ਕੱਟੜ ਵਿਰੋਧੀ ਨੂੰ ਹਰਾ ਕੇ ਦੇਸ਼ ਨੂੰ ਦੀਵਾਲੀ ਦਾ ਤੋਹਫ਼ਾ ਦੇਣ ਦੇ ਇਰਾਦੇ ਨਾਲ ਮੈਦਾਨ ’ਚ ਉਤਰੇਗੀ।