ਡਾਕਟਰ ਰਾਜ ਬਹਾਦਰ ਦਾ ਅਸਤੀਫ਼ਾ ਪ੍ਰਵਾਨਗੀ ਲਈ ਰਾਜਪਾਲ ਨੂੰ ਭੇਜਿਆ

ਡਾਕਟਰ ਰਾਜ ਬਹਾਦਰ ਦਾ ਅਸਤੀਫ਼ਾ ਪ੍ਰਵਾਨਗੀ ਲਈ ਰਾਜਪਾਲ ਨੂੰ ਭੇਜਿਆ

ਚੰਡੀਗੜ੍ਹ : ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫਰੀਦਕੋਟ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਦਾ ਅਸਤੀਫ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਵਾਨ ਕਰਨ ਦਾ ਫੈਸਲਾ ਕਰ ਲਿਆ ਹੈ। ਉਨ੍ਹਾਂ ਅਸਤੀਫ਼ੇ ਦੀ ਫਾਈਲ ਪ੍ਰਵਾਨਗੀ ਲਈ ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜ ਦਿੱਤੀ ਹੈ। ਸੂਤਰਾਂ ਮੁਤਾਬਕ ਬਦਲਵੇਂ ਪ੍ਰਬੰਧ ਵਜੋਂ ਉਪ ਕੁਲਪਤੀ ਦੇ ਅਹੁਦੇ ਦਾ ਵਾਧੂ ਚਾਰਜ ਡਾਇਰੈਕਟਰ ਮੈਡੀਕਲ ਐਜੂਕੇਸ਼ਨ ਨੂੰ ਦੇਣ ਦੀ ਤਜ਼ਵੀਜ ਵੀ ਰਾਜਪਾਲ ਨੂੰ ਭੇਜੀ ਗਈ ਹੈ। ਮਹੱਤਵਪੂਰਨ ਤੱਥ ਇਹ ਵੀ ਹੈ ਕਿ ਆਈਏਐੱਸ ਅਧਿਕਾਰੀ ਹੁਸਨ ਲਾਲ ਦੀ ਸੇਵਾਮੁਕਤੀ ਤੋਂ ਬਾਅਦ ਪ੍ਰਮੁੱਖ ਸਕੱਤਰ (ਮੈਡੀਕਲ ਸਿੱਖਿਆ) ਦਾ ਅਹੁਦਾ 29 ਜੁਲਾਈ ਤੋਂ ਹੀ ਖਾਲੀ ਪਿਆ ਹੈ। ਇਸ ਅਹੁਦੇ ’ਤੇ ਵੀ ਕੋਈ ਤਾਇਨਾਤੀ ਨਹੀਂ ਕੀਤੀ ਗਈ ਹੈ। ਚੇਤੇ ਰਹੇ ਕਿ ਡਾਕਟਰ ਰਾਜ ਬਹਾਦਰ ਵੱਲੋਂ 29 ਜੁਲਾਈ ਨੂੰ ਵੀਸੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਸੀ ਜਦੋਂ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਫਰੀਦਕਟ ਮੈਡੀਕਲ ਕਾਲਜ ਦੇ ਦੌਰੇ ਮੌਕੇ ਉਨ੍ਹਾਂ ਨੂੰ ਜਬਰੀ ਇੱਕ ਗੰਦੇ ਬੈਡ ’ਤੇ ਲਿਟਾਇਆ ਸੀ ਜਿਸ ਦੀ ਵੀਡੀਓ ਵੀ ਵਾਇਰਲ ਹੋਈ ਸੀ।