ਤਿਲੰਗਾਨਾ ਚਾਹੁੰਦਾ ਹੈ ਭਾਜਪਾ ਸਰਕਾਰ: ਮੋਦੀ

ਤਿਲੰਗਾਨਾ ਚਾਹੁੰਦਾ ਹੈ ਭਾਜਪਾ ਸਰਕਾਰ: ਮੋਦੀ

ਪ੍ਰਧਾਨ ਮੰਤਰੀ ਵੱਲੋਂ ਸੂਬੇ ਵਿੱਚ 13500 ਕਰੋੜ ਦੀ ਲਾਗਤ ਵਾਲੇ ਪ੍ਰਾਜੈਕਟਾਂ ਦੇ ਨੀਂਹ ਪੱਥਰ ਤੇ ਉਦਘਾਟਨ
ਮਹਬਿੂਬਨਗਰ-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਤਿਲੰਗਾਨਾ ਦੀ ਬੀਆਰਐੱਸ ਸਰਕਾਰ ’ਤੇ ਅਸਿੱਧਾ ਨਿਸ਼ਾਨਾ ਸੇਧਦਿਆਂ ਕਿਹਾ ਕਿ ਸੂਬੇ ਦੇ ਲੋਕ ਬਦਲਾਅ ਚਾਹੁੰਦੇ ਹਨ ਕਿਉਂਕਿ ਉਨ੍ਹਾਂ ਨੂੰ ਝੂੁਠੇ ਵਾਅਦਿਆਂ ਦੀ ਨਹੀਂ ਬਲਕਿ ਹਕੀਕੀ ਤੌਰ ’ਤੇ ਠੋਸ ਕੰਮਾਂ ਦੀ ਲੋੜ ਹੈ। ਇੱਥੇ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਆਖਿਆ ਕਿ ਭਾਜਪਾ ਤਿਲੰਗਾਨਾ ਦੇ ਲੋਕਾਂ ਦੀ ਜ਼ਿੰਦਗੀ ’ਚ ਸੁਧਾਰ ਲਿਆਉਣ ਲਈ ਵਚਨਬੱਧ ਹੈ। ਸ੍ਰੀ ਮੋਦੀ ਨੇ ਕਿਹਾ, ‘‘ਤਿਲੰਗਾਨਾ ਬਦਲਾਅ ਚਾਹੁੰਦਾ ਹੈ, ਕਿਉਂਕਿ ਲੋਕ ਇੱਥੇ ਭਾਜਪਾ ਸਰਕਾਰ ਚਾਹੁੰਦੇ ਹਨ।’’ ਉਨ੍ਹਾਂ ਕਿਹਾ ਕਿ ਸੂੁਬਾ ਤਬਦੀਲੀ ਚਾਹੁੰਦਾ ਹੈ ਕਿਉਂਕਿ ਇਹ ਇੱਕ ਭ੍ਰਿਸ਼ਟ ਸਰਕਾਰ ਨਹੀਂ ਬਲਕਿ ਇੱਕ ਪਾਰਦਰਸ਼ੀ ਅਤੇ ਇਮਾਨਦਾਰ ਸਰਕਾਰ ਚਾਹੁੰਦਾ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਹੁਣ ਮਹਿਲਾਵਾਂ ਦੀ ਆਵਾਜ਼ ਸਿਰਫ ਸੰਸਦ ਵਿੱਚ ਹੀ ਨਹੀਂ ਸਗੋਂ ਹਰ ਵਿਧਾਨ ਸਭਾ ਵਿੱਚ ਪਹਿਲਾਂ ਨਾਲੋਂ ਹੋਰ ਮਜ਼ਬੂਤ ਹੋਵੇਗੀ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੂਬੇ ਵਿੱਚ 13,500 ਕਰੋੜ ਰੁਪਏ ਤੋਂ ਵੱਧ ਦੀ ਲਾਗਤ ਵਾਲੇ ਕਈ ਪ੍ਰਾਜੈਕਟਾਂ ਦੇ ਵਰਚੁਅਲੀ ਨੀਂਹ ਪੱਥਰ ਰੱਖੇ ਅਤੇ ਕਈਆਂ ਦਾ ਉਦਘਾਟਨ ਕੀਤਾ।