ਤੀਰਅੰਦਾਜ਼ ਪ੍ਰਨੀਤ ਤੇ ਕੋਚ ਸੁਰਿੰਦਰ ਸਿੰਘ ਰੰਧਾਵਾ ਦਾ ਸਵਾਗਤ

ਤੀਰਅੰਦਾਜ਼ ਪ੍ਰਨੀਤ ਤੇ ਕੋਚ ਸੁਰਿੰਦਰ ਸਿੰਘ ਰੰਧਾਵਾ ਦਾ ਸਵਾਗਤ

ਪਟਿਆਲਾ: ਵਿਸ਼ਵ ਚੈਂਪੀਅਨ ਬਣੀ ਤੀਰਅੰਦਾਜ਼ ਪ੍ਰਨੀਤ ਕੌਰ ਅਤੇ ਉਸ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਦਾ ਪੰਜਾਬੀ ਯੂਨੀਵਰਸਿਟੀ ਪੁੱਜਣ ਉੱਤੇ ਉੱਪ ਕੁਲਪਤੀ ਪ੍ਰੋ. ਅਰਵਿੰਦ, ਖੇਡ ਨਿਰਦੇਸ਼ਕ ਡਾ. ਅਜੀਤਾ ਅਤੇ ਸਮੂਹ ਖੇਡ ਵਿਭਾਗ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਹਾਲ ਹੀ ਵਿੱਚ ਫ਼ਰਾਂਸ ਦੇ ਪੈਰਿਸ ਵਿੱਚ ਹੋਏ ‘ਪੈਰਿਸ ਵਿਸ਼ਵ ਕੱਪ ਸਟੇਜ-4’ ਵਿੱਚ ਭਾਰਤ ਦੀਆਂ ਲੜਕੀਆਂ ਦੀ ਕੰਪਾਊਂਡ ਟੀਮ ਨੇ ਪਹਿਲੀ ਵਾਰ ਸੋਨ ਤਗਮਾ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਸੀ। ਇਸ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਖਿਡਾਰੀ ਪ੍ਰਨੀਤ ਕੌਰ ਨੇ ਸਭ ਤੋਂ ਵਧੇਰੇ 80/79 ਦਾ ਸਕੋਰ ਕੀਤਾ ਸੀ। ਇਸ ਤੋਂ ਕੁਝ ਦਿਨ ਪਹਿਲਾਂ ਜਰਮਨ ਦੇ ਬਰਲਿਨ ਵਿੱਚ ਹੋਈ ‘ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ’ ਵਿੱਚ ਵੀ ਪ੍ਰਨੀਤ ਕੌਰ ਦੀ ਸ਼ਮੂਲੀਅਤ ਵਾਲੀ ਭਾਰਤ ਦੀਆਂ ਲੜਕੀਆਂ ਦੀ ਕੰਪਾਊਂਡ ਟੀਮ ਨੇ ਪਹਿਲੀ ਵਾਰ ਸੋਨ ਤਗਮਾ ਜਿੱਤਿਆ ਸੀ। ਪ੍ਰੋ. ਅਰਵਿੰਦ ਨੇ ਪ੍ਰਨੀਤ ਕੌਰ ਦੀ ਕਾਰਗੁਜ਼ਾਰੀ ਦੀ ਭਰਪੂਰ ਸ਼ਲਾਘਾ ਕੀਤੀ।