ਦਿਵਿਆਂਗ ਦਿਵਸ ਮੌਕੇ ਲੱਗਣਗੇ ਵਿਸ਼ੇਸ਼ ਕਰਜ਼ਾ ਕੈਂਪ: ਡਾ. ਬਲਜੀਤ ਕੌਰ

ਦਿਵਿਆਂਗ ਦਿਵਸ ਮੌਕੇ ਲੱਗਣਗੇ ਵਿਸ਼ੇਸ਼ ਕਰਜ਼ਾ ਕੈਂਪ: ਡਾ. ਬਲਜੀਤ ਕੌਰ

ਚੰਡੀਗੜ੍ਹ- ਪੰਜਾਬ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਨੂੰ ਕਰਜ਼ਾ ਦੇਣ ਲਈ 3 ਦਸੰਬਰ ਨੂੰ ਦਿਵਿਆਂਗ ਦਿਵਸ ਮੌਕੇ ਵਿਸ਼ੇਸ਼ ਕਰਜ਼ਾ ਕੈਂਪ ਲਗਾਉਣ ਦਾ ਫ਼ੈਸਲਾ ਕੀਤਾ ਹੈ। ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਦਿਵਿਆਂਗ ਵਰਗ ਦੀਆਂ ਮੰਗਾਂ ਦਾ ਹਮਦਰਦੀ ਨਾਲ ਵਿਚਾਰ ਕਰਦੀ ਹੋਈ ਉਨ੍ਹਾਂ ਦਾ ਹੱਲ ਕੱਢਣ ਲਈ ਯਤਨਸ਼ੀਲ ਹੈ। ਉਨ੍ਹਾਂ ਦੱਸਿਆ ਕਿ 3 ਦਸੰਬਰ ਦੇ ਵਿਸ਼ੇਸ਼ ਕੈਂਪ ਦੌਰਾਨ ਪੰਜਾਬ ਦੇ ਵਸਨੀਕ ਤੇ 40 ਫੀਸਦ ਜਾਂ ਉਸ ਤੋਂ ਵੱਧ ਦੇ ਅੰਗਹੀਣ ਸਰਟੀਫਿਕੇਟ ਧਾਰਕ ਨੂੰ ਸੂਬਾ ਸਰਕਾਰ ਵੱਲੋਂ ਕਰਜ਼ਾ ਮੁਹੱਈਆ ਕਰਵਾਇਆ ਜਾਵੇਗਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਕਰਜ਼ਾ ਲੈਣ ਦੇ ਚਾਹਵਾਨ ਆਪਣਾ ਵੋਟਰ ਕਾਰਡ, ਆਧਾਰ ਕਾਰਡ, ਯੂਡੀਆਈ ਕਾਰਡ, ਜਮਾਬੰਦੀ ਸਬੰਧੀ ਗਰੰਟੀ ਆਦਿ ਦਸਤਾਵੇਜ਼ ਜ਼ਿਲ੍ਹਾ ਭਲਾਈ ਅਫਸਰ ਜਾਂ ਐੱਸਸੀ ਕਾਰਪੋਰੇਸ਼ਨ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਦੇ ਦਿਵਿਆਂਗ ਵਰਗ ਨੂੰ ਆਤਮ ਨਿਰਭਰ ਬਣਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਦਾ ਜੀਵਨ ਸਮਰੱਥ ਬਣਾਉਣ ਲਈ 3 ਦਸੰਬਰ 2022 ਨੂੰ ਦਿਵਿਆਂਗ ਦਿਵਸ ਮੌਕੇ ਸੰਗਰੂਰ, ਮਲੋਟ, ਮਾਨਸਾ ਅਤੇ ਲੁਧਿਆਣਾ ਵਿੱਚ ਬੈਂਕ ਕਰਜ਼ੇ ਦੇਣ ਸਬੰਧੀ ਕੈਂਪ ਲਗਾਉਣ ਜਾ ਰਹੀ ਹੈ। ਇਨ੍ਹਾਂ ਕਰਜ਼ਾ ਕੈਂਪਾਂ ਵਿੱਚ ਕਰਜ਼ੇ ਲੈਣ ਸਬੰਧੀ ਸ਼ਰਤਾਂ ਪੂਰੀਆਂ ਕਰਨ ਵਾਲੇ ਦਿਵਿਆਂਗ ਵਿਅਕਤੀਆਂ ਨੂੰ ਕਰਜ਼ੇ ਮੁਹੱਈਆ ਕਰਵਾਏ ਜਾਣਗੇ।