ਦਿੱਲੀ ਆਬਕਾਰੀ ਨੀਤੀ ਮਾਮਲਾ: ਸਿਸੋਦੀਆ ਦੇ ਘਰ ਸਣੇ 21 ਥਾਵਾਂ ’ਤੇ ਸੀਬੀਆਈ ਦੇ ਛਾਪੇ

ਦਿੱਲੀ ਆਬਕਾਰੀ ਨੀਤੀ ਮਾਮਲਾ: ਸਿਸੋਦੀਆ ਦੇ ਘਰ ਸਣੇ 21 ਥਾਵਾਂ ’ਤੇ ਸੀਬੀਆਈ ਦੇ ਛਾਪੇ

ਨਵੀਂ ਦਿੱਲੀ – ਆਬਕਾਰੀ ਨੀਤੀ ਮਾਮਲੇ ’ਚ ਐੱਫਆਈਆਰ ਦਰਜ ਕਰਨ ਤੋਂ ਬਾਅਦ ਸੀਬੀਆਈ ਨੇ ਅੱਜ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਆਈਏਐੱਸ ਅਧਿਕਾਰੀ ਆਰਵ ਗੋਪੀ ਕ੍ਰਿਸ਼ਨਾ ਦੇ ਘਰ ਸਮੇਤ ਦਿੱਲੀ ਅਤੇ ਰਾਸ਼ਟਰੀ ਰਾਜਧਾਨੀ ਖੇਤਰ (ਐੱਨਸੀਆਰ) ਵਿੱਚ 21 ਥਾਵਾਂ ‘ਤੇ ਛਾਪੇਮਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਪਿਛਲੇ ਸਾਲ ਨਵੰਬਰ ਵਿੱਚ ਲਿਆਂਦੀ ਗਈ ਦਿੱਲੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਕਥਿਤ ਬੇਨਿਯਮੀਆਂ ਦੇ ਸਬੰਧ ਵਿੱਚ ਐਫਆਈਆਰ ਦਰਜ ਕੀਤੀ ਹੈ। ਉਨ੍ਹਾਂ ਕਿਹਾ ਕਿ ਛਾਪੇ ਦੌਰਾਨ ਸੀਬੀਆਈ ਦੀਆਂ ਟੀਮਾਂ ਸਿਸੋਦੀਆ ਅਤੇ 2012 ਬੈਚ ਦੇ ਏਜੀਐੱਮਯੂਟੀ ਕੇਡਰ ਦੇ ਆਈਏਐੱਸ ਅਧਿਕਾਰੀ ਅਤੇ ਸਾਬਕਾ ਆਬਕਾਰੀ ਕਮਿਸ਼ਨਰ ਕ੍ਰਿਸ਼ਨਾ ਸਮੇਤ ਚਾਰ ਜਨਤਕ ਸੇਵਕਾਂ ਸਮੇਤ 21 ਥਾਵਾਂ ‘ਤੇ ਪਹੁੰਚੀਆਂ।