ਦਿੱਲੀ ’ਚ ਧੁੰਦ ਕਾਰਨ ਆਵਾਜਾਈ ਤੇ ਜਨਜੀਵਨ ਪ੍ਰਭਾਵਿਤ

ਦਿੱਲੀ ’ਚ ਧੁੰਦ ਕਾਰਨ ਆਵਾਜਾਈ ਤੇ ਜਨਜੀਵਨ ਪ੍ਰਭਾਵਿਤ

ਨਵੀਂ ਦਿੱਲੀ- ਦਿੱਲੀ ਦੇ ਕੁਝ ਹਿੱਸਿਆਂ ’ਚ ਅੱਜ ਸਵੇਰੇ ਸੰਘਣੀ ਧੁੰਦ ਛਾਈ ਰਹੀ ਅਤੇ ਘੱਟੋ-ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਰਤ ਮੌਸਮ ਵਿਭਾਗ (ਆਈਐੱਮਡੀ ) ਨੇ ਇਹ ਜਾਣਕਾਰੀ ਦਿੱਤੀ। ਮੌਸਮ ਵਿਭਾਗ ਵੱਲੋਂ ਕੌਮੀ ਰਾਜਧਾਨੀ ਆਉਂਦੇ ਦਿਨੀਂ ਕੁਝ ਥਾਵਾਂ ’ਤੇ ਹਲਕੀ ਜਾਂ ਦਰਮਿਆਨੀ ਧੁੰਦ ਪੈ ਸਕਦੀ ਹੈ। ਦਿੱਲੀ ਦੇ ਨਾਲ-ਨਾਲ ਐੱਨਸੀਆਰ ਇਲਾਕਿਆਂ ਵਿੱਚ ਸਵੇਰੇ ਸੰਘਣੀ ਧੁੰਦ ਦੇਖਣ ਨੂੰ ਮਿਲੀ। ਸਫਦਰਜੰਗ ਆਬਜ਼ਰਵੇਟਰੀ ਨੇ ਸਵੇਰੇ 8:30 ਵਜੇ ਘੱਟੋ-ਘੱਟ ਤਾਪਮਾਨ 9.4 ਡਿਗਰੀ ਸੈਲਸੀਅਸ ਦਰਜ ਕੀਤਾ, ਜੋ ਆਮ ਨਾਲੋਂ ਦੋ ਡਿਗਰੀ ਵੱਧ ਹੈ। ਰਿਜ ਆਬਜ਼ਰਵੇਟਰੀ ’ਚ ਘੱਟੋ-ਘੱਟ ਤਾਪਮਾਨ 9.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅਧਿਕਾਰੀਆਂ ਨੇ ਕਿਹਾ ਕਿ ਦਿੱਲੀ ਵਿੱਚ ਦਿਨ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਕੁੱਝ ਥਾਵਾਂ ’ਤੇ ਹਲਕੀ ਤੋਂ ਦਰਮਿਆਨੀ ਧੁੰਦ ਅਤੇ ਠੰਢ ਰਹਿਣ ਦੀ ਸੰਭਾਵਨਾ ਹੈ। ਪਾਲਮ ਵਿੱਚ ਸਵੇਰੇ 8:30 ਵਜੇ ਵਿਜ਼ੀਬਿਲਟੀ 50 ਮੀਟਰ ਸੀ। ਰੇਲਵੇ ਅਧਿਕਾਰੀਆਂ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਘੱਟ ਵਿਜ਼ੀਬਿਲਟੀ ਕਾਰਨ ਘੱਟੋ-ਘੱਟ 22 ਟਰੇਨਾਂ ਦੇਰੀ ਨਾਲ ਚੱਲੀਆਂ। ਵੀਰਵਾਰ ਨੂੰ ਦਿੱਲੀ ਦਾ ਘੱਟੋ-ਘੱਟ ਤਾਪਮਾਨ 7.7 ਡਿਗਰੀ ਸੈਲਸੀਅਸ ਅਤੇ ਵੱਧ ਤੋਂ ਵੱਧ 12.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜੋ ਆਮ ਨਾਲੋਂ ਇੱਕ ਡਿਗਰੀ ਵੱਧ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਮੁਤਾਬਕ ਅੱਜ ਸਵੇਰੇ 9 ਵਜੇ ਦਿੱਲੀ ਦਾ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) 352 (ਬਹੁਤ ਖਰਾਬ) ਸੀ।