ਦਿੱਲੀ ਦੰਗੇ: ਦਿੱਲੀ ਹਾਈ ਕੋਰਟ ਵੱਲੋਂ ਤਾਹਿਰ ਹੁਸੈਨ ਦੀ ਅਪੀਲ ਰੱਦ

ਦਿੱਲੀ ਦੰਗੇ: ਦਿੱਲੀ ਹਾਈ ਕੋਰਟ ਵੱਲੋਂ ਤਾਹਿਰ ਹੁਸੈਨ ਦੀ ਅਪੀਲ ਰੱਦ

ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ 2020 ਦੇ ਉੱਤਰ-ਪੂਰਬੀ ਦਿੱਲੀ ਦੇ ਦੰਗਿਆਂ ਵਿੱਚ ਆਮ ਆਦਮੀ ਪਾਰਟੀ ਦੇ ਨੇਤਾ ਤਾਹਿਰ ਹੁਸੈਨ ਖ਼ਿਲਾਫ਼ ਮਨੀ ਲਾਂਡਰਿੰਗ ਦੇ ਦੋਸ਼ ਤੈਅ ਕਰਨ ਨੂੰ ਚੁਣੌਤੀ ਦੇਣ ਵਾਲੀ ਉਨ੍ਹਾਂ ਦੀ ਪਟੀਸ਼ਨ ਅੱਜ ਰੱਦ ਕਰ ਦਿੱਤੀ ਹੈ। ਜਸਟਿਸ ਅਨੂ ਮਲਹੋਤਰਾ ਨੇ ਕਿਹਾ ਕਿ ਪਟੀਸ਼ਨ ਅਤੇ ਉਸ ਦੇ ਨਾਲ ਦਾਇਰ ਕੀਤੀਆਂ ਗਈਆਂ ਅਰਜ਼ੀਆਂ ਰੱਦ ਕੀਤੀਆਂ ਜਾਂਦੀਆਂ ਹਨ। ਜੱਜ ਨੇ ਹੁਸੈਨ ਦੀ ਪਟੀਸ਼ਨ ’ਤੇ ਹੁਕਮ 15 ਨਵੰਬਰ ਨੂੰ ਰਾਖਵਾਂ ਰੱਖ ਲਿਆ ਸੀ। ਪਟੀਸ਼ਨ ਵਿੱਚ ਹੇਠਲੀ ਅਦਾਲਤ ਦੇ 3 ਨਵੰਬਰ ਦੇ ਹੁਕਮ ਨੂੰ ਚੁਣੌਤੀ ਦਿੱਤੀ ਗਈ ਸੀ। ਇਸ ਹੁਕਮ ਵਿੱਚ ਮਨੀ ਲਾਂਡਰਿੰਗ ਕੇਸ ਸਬੰਧੀ ਤਾਹਿਰ ਹੁਸੈਨ ਖ਼ਿਲਾਫ਼ ਦੋਸ਼ ਤੈਅ ਕੀਤੇ ਗਏ ਹਨ।