ਦਿੱਲੀ ਫਤਹਿ ਮਾਰਚ ਦਾ ਨਿੱਘਾ ਸਵਾਗਤ

ਦਿੱਲੀ ਫਤਹਿ ਮਾਰਚ ਦਾ ਨਿੱਘਾ ਸਵਾਗਤ

ਚਮਕੌਰ ਸਾਹਿਬ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਦੀ 300 ਸਾਲਾ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਫਤਹਿ ਮਾਰਚ ਦਾ ਇੱਥੇ ਚਮਕੌਰ ਸਾਹਿਬ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਸ਼੍ਰੋੋਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਅਮਨਦੀਪ ਸਿੰਘ ਮਾਂਗਟ ਨੇ ਦੱਸਿਆ ਕਿ ਦਿੱਲੀ ਫਤਹਿ ਨੂੰ ਸਮਰਪਿਤ ਇਹ ਮਾਰਚ ਦਿੱਲੀ ਦੇ ਲਾਲ ਕਿਲ੍ਹੇ ਤੋਂ ਰਵਾਨਾ ਹੋਇਆ ਸੀ। ਇੱਥੇ ਢਾਡੀ ਜਥਾ ਬੀਬੀ ਰਾਜਵੰਤ ਕੌਰ ਖਾਲਸਾ ਤੇ ਸਾਥੀਆਂ ਨੇ ਯੋਧਿਆਂ ਦੀਆਂ ਵਾਰਾਂ ਸੁਣਾਈਆਂ। ਸੀਨੀਅਰ ਅਕਾਲੀ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰੀਆ, ਐੱਸਜੀਪੀਸੀ ਮੈਂਬਰ ਅਜਮੇਰ ਸਿੰਘ ਖੇੜਾ ਨੇ ਪੰਜ ਪਿਆਰਿਆਂ ਦਾ ਸਿਰੋਪਾਓ ਪਾ ਕੇ ਸਨਮਾਨ ਕੀਤਾ। ਇਸ ਮੌਕੇ ਭਾਈ ਨੱਥਾ ਸਿੰਘ, ਬਲਦੇਵ ਸਿੰਘ ਹਾਫਿਜ਼ਾਬਾਦ, ਜਗਜੀਤ ਸਿੰਘ ਰਤਨਗੜ੍ਹ, ਪਰਮਜੀਤ ਸਿੰਘ ਖੇੜੀ, ਜਥੇ. ਗੁਰਮੀਤ ਸਿੰਘ ਆਦਿ ਹਾਜ਼ਰ ਸਨ।