ਦੀਪ ਸਿੱਧੂ ਦੀ ਪਹਿਲੀ ਬਰਸੀ ਮੌਕੇ ਯਾਦਗਾਰੀ ਗੇਟ ਦਾ ਉਦਘਾਟਨ

ਦੀਪ ਸਿੱਧੂ ਦੀ ਪਹਿਲੀ ਬਰਸੀ ਮੌਕੇ ਯਾਦਗਾਰੀ ਗੇਟ ਦਾ ਉਦਘਾਟਨ

ਅੰਮ੍ਰਿਤ ਸੰਚਾਰ ਮੁਹਿੰਮ ਤੋਂ ਘਬਰਾਈ ਸਰਕਾਰ: ਅੰਮ੍ਰਿਤਪਾਲ ਸਿੰਘ
ਮੋਗਾ- ਪੰਜਾਬੀ ਅਦਾਕਾਰ ਦੀਪ ਸਿੱਧੂ ਦੀ ਮੌਤ ਉਪਰੰਤ ਜਥੇਬੰਦੀ ਦਾ ਪ੍ਰਧਾਨ ਬਣੇ ਭਾਈ ਅੰਮ੍ਰਿਤਪਾਲ ਸਿੰਘ ਨੇ ਬਾਘਾਪੁਰਾਣਾ ਸਬ ਡਿਵੀਜ਼ਨ ਅਧੀਨ ਪਿੰਡ ਬੁੱਧ ਸਿੰਘ ਵਾਲਾ ਵਿਖੇ ਦੀਪ ਸਿੱਧੂ ਦੀ ਪਹਿਲੀ ਬਰਸੀ ਮੌਕੇ ਯਾਦਗਾਰੀ ਗੇਟ ਦਾ ਉਦਘਾਟਨ ਕੀਤਾ। ਇਸ ਮੌਕੇ ਦੀਪ ਸਿੱਧੂ ਦੇ ਭਰਾ ਮਨਦੀਪ ਸਿੰਘ ਤੇ ਹੋਰ ਸ਼ਖ਼ਸੀਅਤਾਂ ਵੀ ਮੌਜੂਦ ਸਨ। ਖਾਲਿਸਤਾਨ ਲਹਿਰ ਦੇ ਮਰਹੂਮ ਆਗੂ ਗੁਰਜੰਟ ਸਿੰਘ ਦੇ ਪਿੰਡ ਬੁੱਧਸਿੰਘ ਵਾਲਾ ’ਚ ਸਥਾਪਤ ਸਮੂਹ ਸ਼ਹੀਦਾਂ ਨੂੰ ਸਮਰਪਿਤ ਯਾਦਗਾਰੀ ਗੇਟ ਉੱਤੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਤੋਂ ਇਲਾਵਾ ਦੀਪ ਸਿੱਧੂ ਸਮੇਤ ਕਈ ਮਰਹੂਮ ਸਿੱਖ ਆਗੂਆਂ ਦੀਆਂ ਤਸਵੀਰਾਂ ਹਨ। ਭਾਈ ਅਮ੍ਰਿੰਤਪਾਲ ਸਿੰਘ ਨੇ ਕਿਹਾ ਕਿ ਇਸ ਮੌਕੇ ਅੰਮ੍ਰਿਤ ਸੰਚਾਰ ਹੋ ਰਿਹਾ ਹੈ ਅਤੇ ਦੀਪ ਸਿੱਧੂ ਤੇ ਹੋਰ ਸ਼ਹੀਦਾਂ ਦੀ ਯਾਦ ਵਿੱਚ ਬਣੇ ਯਾਦਗਾਰੀ ਗੇਟ ਸਮਾਰਕ ਦਾ ਉਦਘਾਟਨ ਵੀ ਕੀਤਾ ਗਿਆ। ਉਨ੍ਹਾਂ ਅਜਨਾਲਾ ਪੁਲੀਸ ਵੱਲੋਂ ਉਨ੍ਹਾਂ ਤੇ ਹੋਰਨਾਂ ਖ਼ਿਲਾਫ਼ ਦਰਜ ਕੀਤੀ ਗਈ ਐਫ਼ਆਈਆਰ ਸਬੰਧੀ ਕਿਹਾ ਕਿ ਪੁਲੀਸ ਉਨ੍ਹਾਂ ਨੂੰ ਜਾਣ ਬੁੱਝ ਕੇ ਪ੍ਰੇਸ਼ਾਨ ਕਰਨੋਂ ਨਹੀਂ ਹੱਟਦੀ। ਉਨ੍ਹਾਂ ਕਿਹਾ ਕਿ ਜੇਕਰ ਗ੍ਰਿਫਤਾਰ ਕੀਤੇ ਗਏ ਸਿੰਘਾਂ ਨੂੰ ਰਿਹਾਅ ਨਾ ਕੀਤਾ ਗਿਆ ਤਾਂ ਉਹ ਸੰਗਤ ਨਾਲ ਵਿਚਾਰ ਵਟਾਦਰਾਂ ਕਰਕੇ ਅਗਲੀ ਰਣਨੀਤੀ ਤਿਆਰ ਕਰਨਗੇ।

ਉਨ੍ਹਾਂ ਕਿਹਾ ਕਿ ਹਕੂਮਤ ਨੌਜਵਾਨਾਂ ਦੇ ਨਸ਼ੇ ਛੱਡ ਕੇ ਅੰਮ੍ਰਿਤ ਪਾਨ ਕਰਨ ਅਤੇ ਸ਼ਸ਼ਤਰਧਾਰੀ ਹੋਣ ਤੋਂ ਡਰ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਗ੍ਰਿਫ਼ਤਾਰ ਨਹੀਂ ਡਰਦੇ ਅਤੇ ਜੇਲ੍ਹ ’ਚ ਜਾ ਕੇ ਵੀ ਅੰਮ੍ਰਿਤ ਸੰਚਾਰ ਮੁਹਿੰਮ ਜਾਰੀ ਰੱਖੀ ਜਾਵੇਗੀ।