ਅੰਮ੍ਰਿਤਸਰ : ਦੁਨੀਆਂ ਦੇ ਪਹਿਲੇ ਲੋਕਤੰਤਰ ਸਿੱਖ ਰਾਜ ਦੇ ਬਾਨੀ ਸ਼ੇਰ ਏ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਪਾਕਿਸਤਾਨ ’ਚ ਮਨਾ ਕੇ ਸ਼ਰਧਾਲੂ ਪਹੁੰਚੇ। ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਭਾਰਤੀ ਸਿੱਖ ਜਥੇ ਵੱਲੋਂ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਉੱਥੋਂ ਦੇ ਸਥਾਨਕ ਗੁਰਦੁਆਰਿਆਂ ਅਤੇ ਗੁਰਦੁਆਰਾ ਸੱਚਾ ਸੌਦਾ (ਮੰਡੀ ਚੂਹੜਕਾਣਾ ਸ਼ੇਖੂਪੁਰਾ), ਗੁਰਦੁਆਰਾ ਸ੍ਰੀ ਪੰਜਾ ਸਾਹਿਬ (ਹਸਨ ਅਬਦਾਲ), ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਅਤੇ ਗੁਰਦੁਆਰਾ ਸ੍ਰੀ ਕਰਤਰਪੁਰ ਸਾਹਿਬ ਦੇ ਦਰਸ਼ਨ ਕੀਤੇ ਗਏ।