ਦੇਸ਼ ’ਚ ਕਰੋਨਾ ਦੇ 20279 ਨਵੇਂ ਮਰੀਜ਼ ਤੇ 36 ਮੌਤਾਂ

ਦੇਸ਼ ’ਚ ਕਰੋਨਾ ਦੇ 20279 ਨਵੇਂ ਮਰੀਜ਼ ਤੇ 36 ਮੌਤਾਂ

ਨਵੀਂ ਦਿੱਲੀ – ਭਾਰਤ ਵਿੱਚ ਇੱਕ ਦਿਨ ਵਿੱਚ ਕੋਵਿਡ-19 ਦੇ 20279 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਕਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 4,38,88,755 ਹੋ ਗਈ ਹੈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅੰਕੜਿਆਂ ਅਨੁਸਾਰ ਵਾਇਰਸ ਕਾਰਨ 36 ਹੋਰ ਮਰੀਜ਼ਾਂ ਦੀ ਮੌਤ ਹੋਣ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5,26,033 ਹੋ ਗਈ ਹੈ।