ਨਾਜਾਇਜ਼ ਖਣਨ: ਰਾਕੇਸ਼ ਚੌਧਰੀ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ

ਨਾਜਾਇਜ਼ ਖਣਨ: ਰਾਕੇਸ਼ ਚੌਧਰੀ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ’ਚ ਭੇਜਿਆ

ਮਾਈਨਿੰਗ ਅਫ਼ਸਰ ਦੀ ਸ਼ਿਕਾਇਤ ਮਗਰੋਂ ਕੀਤਾ ਗਿਆ ਸੀ ਗ੍ਰਿਫ਼ਤਾਰ
ਨੰਗਲ-ਨਾਜਾਇਜ਼ ਖਣਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਗਏ ਜੰਮੂ ਦੇ ਵਸਨੀਕ ਰਾਕੇਸ਼ ਚੌਧਰੀ ਨੂੰ ਅਦਾਲਤ ਵੱਲੋਂ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਰਾਕੇਸ਼ ਚੌਧਰੀ ਨੂੰ ਅੱਜ ਪੰਜਾਬ ਪੁਲੀਸ ਵੱਲੋਂ ਨੰਗਲ ਅਦਾਲਤ ਵਿੱਚ ਜਸਟਿਸ ਸ਼ਵੇਤਾ ਠਾਕੁਰ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੇ ਬਚਾਅ ਪੱਖ ਦੇ ਵਕੀਲ ਵਜੋਂ ਹਰਮੋਹਣ ਸਿੰਘ ਪਾਲ ਨੇ ਦਲੀਲ ਦਿੱਤੀ ਕਿ ਰਾਕੇਸ਼ ਚੌਧਰੀ ਇੱਕ ਅਧਿਕਾਰਤ ਠੇਕੇਦਾਰ ਹੈ ਤੇ ਪਿਛਲੇ ਦੋ ਦਿਨਾਂ ਦੀ ਪੁੱਛ-ਪੜਤਾਲ ਦੌਰਾਨ ਕੋਈ ਵੀ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ। ਸਰਕਾਰੀ ਧਿਰ ਦੇ ਵਕੀਲ ਨੇ ਸੁਪਰੀਮ ਕੋਰਟ ਦੇ ਇੱਕ ਫ਼ੈਸਲੇ ਦਾ ਹਵਾਲਾ ਦਿੰਦਿਆਂ ਆਪਣੀ ਦਲੀਲ ਪੇਸ਼ ਕੀਤੀ। ਦੋਵੇਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਜਸਟਿਸ ਸ਼ਵੇਤਾ ਠਾਕੁਰ ਨੇ ਰਾਕੇਸ਼ ਚੌਧਰੀ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਫ਼ੈਸਲਾ ਸੁਣਇਆ ਹੈ। ਜ਼ਿਕਰਯੋਗ ਹੈ ਕਿ ਐੱਸਡੀਓ ਡਰੇਨੇਜ-ਕਮ-ਮਾਈਨਿੰਗ ਅਫ਼ਸਰ ਆਕਾਸ਼ ਅਗਰਵਾਲ ਦੀ ਸ਼ਿਕਾਇਤ ’ਤੇ ਰਾਕੇਸ਼ ਚੌਧਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।