ਨਿਗਮ ਚੋਣਾਂ ਵਿੱਚ ਦਿੱਲੀ ਕਮੇਟੀ ਵੱਲੋਂ ਭਾਜਪਾ ਨੂੰ ਹਮਾਇਤ ਦਾ ਐਲਾਨ

ਨਿਗਮ ਚੋਣਾਂ ਵਿੱਚ ਦਿੱਲੀ ਕਮੇਟੀ ਵੱਲੋਂ ਭਾਜਪਾ ਨੂੰ ਹਮਾਇਤ ਦਾ ਐਲਾਨ

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਨਗਰ ਨਿਗਮ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਹਮਾਇਤ ਦਿੱਤੀ ਹੈ। ਭਾਜਪਾ ਦੇ ਸੂਬਾ ਪ੍ਰਧਾਨ ਆਦੇਸ਼ ਗੁਪਤਾ, ਮਨਜਿੰਦਰ ਸਿੰਘ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਆਗੂਆਂ ਨਾਲ ਹੋਈ ਮੀਟਿੰਗ ਤੋਂ ਬਾਅਦ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਖੀ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਸਾਰਿਆਂ ਨੇ ਇਕੱਠੇ ਬੈਠ ਕੇ ਫੈਸਲਾ ਕੀਤਾ ਹੈ ਕਿ ਭਾਜਪਾ ਨੂੰ ਜਿੱਤ ਦਿਵਾਉਣ ਲਈ ਇਕਪਾਸੜ ਕੰਮ ਕੀਤਾ ਜਾਵੇਗਾ।

ਸ੍ਰੀ ਕਾਲਕਾ ਨੇ ਕਿਹਾ ਕਿ ਸਾਨੂੰ ਭਾਜਪਾ ਤੋਂ ਹਮੇਸ਼ਾ ਵੱਡਾ ਸਹਿਯੋਗ ਮਿਲਦਾ ਹੈ। ਚਾਹੇ ਉਹ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣਾ, ਅਫਗਾਨਿਸਤਾਨ ਤੋਂ ਆਏ ਸਿੱਖ ਭਰਾਵਾਂ ਨੂੰ ਰਾਹਤ ਦੇਣਾ, ਗੁਰੂ ਤੇਗ ਬਹਾਦਰ ਸਾਹਿਬ ਦਾ ਪ੍ਰਕਾਸ਼ ਪੁਰਬ 350 ਸਾਲ ਬਾਅਦ ਉਸ ਅਸਥਾਨ ’ਤੇ ਮਨਾਉਣਾ ਜਿੱਥੇ ਉਨ੍ਹਾਂ ਨੇ ਸ਼ਹੀਦੀ ਪ੍ਰਾਪਤ ਕੀਤੀ ਸੀ। ਭਾਜਪਾ ਨੇ 1984 ਤੇ ਐੱਸਆਈਟੀ ਬਣਾਈ, ਇਸ ਕਾਰਨ ਸੱਜਣ ਕੁਮਾਰ ਨੂੰ ਜੇਲ੍ਹ ਭੇਜਿਆ। ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਇਸ ਵਾਰ ਨਗਰ ਨਿਗਮ ਵਿੱਚ 8 ਸਿੱਖ ਵੀਰਾਂ-ਭੈਣਾਂ ਨੂੰ ਟਿਕਟਾਂ ਦਿੱਤੀਆਂ ਹਨ। ਜਿਨ੍ਹਾਂ ਵਿੱਚੋਂ 1984 ਦੇ ਪੀੜਤਾਂ ਵਿੱਚੋਂ ਇੱਕ ਨੂੰ ਵੀ ਟਿਕਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਸਰਕਾਰਾਂ ਨੇ ਸਿੱਖ ਧਾਰਮਿਕ ਸੰਸਥਾਵਾਂ ਨੂੰ ਵਿਦੇਸ਼ਾਂ ਵਿੱਚ ਸਨਮਾਨ ਮਿਲਣ ਤੋਂ ਰੋਕਣ ਲਈ ਐੱਫਸੀਆਰਏ ਲਾਇਸੈਂਸ ਮੁਅੱਤਲ ਕੀਤਾ ਗਿਆ। ਜਿਸ ਦੀ ਸ਼ੁਰੂਆਤ ਗ੍ਰਹਿ ਮੰਤਰੀ ਨੇ ਕਰਵਾਈ ਹੈ, ਇਸ ਨਾਲ ਸਿੱਖਾਂ ਦੇ ਧਾਰਮਿਕ ਅਤੇ ਸਮਾਜਿਕ ਕੰਮਾਂ ਵਿੱਚ ਕਾਫੀ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਦਿੱਲੀ ਦੇ ਅਰਵਿੰਦ ਕੇਜਰੀਵਾਲ ਨੇ ਆਪਣੀ ਕੈਬਨਿਟ ਵਿੱਚ ਇੱਕ ਵੀ ਸਿੱਖ ਮੰਤਰੀ ਨਹੀਂ ਲਿਆ।