ਨਿਵੇਸ਼ ਲਈ ਭਾਰਤ ਸਭ ਤੋਂ ਪਸੰਦੀਦਾ ਮੁਲਕ: ਧਨਖੜ

ਨਿਵੇਸ਼ ਲਈ ਭਾਰਤ ਸਭ ਤੋਂ ਪਸੰਦੀਦਾ ਮੁਲਕ: ਧਨਖੜ

ਨਵੀਂ ਦਿੱਲੀ- ਦੇਸ਼ ਦੇ ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅੱਜ ਇੱਥੇ ਕਿਹਾ ਕਿ ਭਾਰਤ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਇਹ ਦੁਨੀਆ ਵਿੱਚ ਨਿਵੇਸ਼ ਅਤੇ ਹੋਰ ਮੌਕੇ ਪੈਦਾ ਕਰਨ ਲਈ ਸਭ ਤੋਂ ਪਸੰਦੀਦਾ ਥਾਂ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਭਾਰਤ ਨੇ ਸਾਡੇ ’ਤੇ ਰਾਜ ਕਰਨ ਵਾਲਿਆਂ ਨੂੰ ਪਿੱਛੇ ਛੱਡ ਦਿੱਤਾ ਹੈ ਅਤੇ ਦੁਨੀਆ ਦਾ ਪੰਜਵਾਂ ਸਭ ਤੋਂ ਵੱਡਾ ਅਰਥਚਾਰਾ ਬਣ ਗਿਆ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਇਸ ਦਹਾਕੇ ਦੇ ਅੰਤ ਤੱਕ ਭਾਰਤ ਤੀਜਾ ਸਭ ਤੋਂ ਵੱਡਾ ਅਰਥਚਾਰਾ ਬਣ ਜਾਵੇਗਾ। ਇੱਥੇ ਕੌਮੀ ਦਸਤਕਾਰੀ ਐਵਾਰਡ ਸਮਾਗਮ ਵਿੱਚ ਉਪ ਰਾਸ਼ਟਰਪਤੀ ਨੇ ਕਿਹਾ, ‘‘ਭਾਰਤ ਪਹਿਲਾਂ ਨਾਲੋਂ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ।