ਨੂਹ ਹਿੰਸਾ: ਦਿੱਲੀ ਹਾਈ ਕੋਰਟ ਦੀਆਂ ਮਹਿਲਾ ਵਕੀਲਾਂ ਨੇ ਚੀਫ ਜਸਟਿਸ ਨੂੰ ਲਿਖਿਆ ਪੱਤਰ

ਨੂਹ ਹਿੰਸਾ: ਦਿੱਲੀ ਹਾਈ ਕੋਰਟ ਦੀਆਂ ਮਹਿਲਾ ਵਕੀਲਾਂ ਨੇ ਚੀਫ ਜਸਟਿਸ ਨੂੰ ਲਿਖਿਆ ਪੱਤਰ

ਨਵੀਂ ਦਿੱਲੀ- ਦਿੱਲੀ ਹਾਈ ਕੋਰਟ ਦੀਆਂ ਮਹਿਲਾ ਵਕੀਲਾਂ ਦੀ ਫੋਰਮ ਨੇ ਅੱਜ ਭਾਰਤ ਦੇ ਚੀਫ ਜਸਟਿਸ ਨੂੰ ਪੱਤਰ ਲਿਖ ਕੇ ਉਨ੍ਹਾਂ ਦੇ ਧਿਆਨ ’ਚ ਨੂਹ ਹਿੰਸਾ ਨਾਲ ਸਬੰਧਤ ਨਫਰਤੀ ਤਕਰੀਰਾਂ ਦੀਆਂ ਵੀਡੀਓਜ਼ ਦਾ ਮੁੱਦਾ ਲਿਆਂਦਾ ਅਤੇ ਹਰਿਆਣਾ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਰੋਕਣ ਤੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ। ਇਸ ਪੱਤਰ ’ਤੇ 101 ਮਹਿਲਾ ਵਕੀਲਾਂ ਨੇ ਦਸਤਖਤ ਕੀਤੇ ਹਨ। ਮਹਿਲਾ ਵਕੀਲਾਂ ਦੀ ਫੋਰਮ ਨੇ ਸੁਪਰੀਮ ਕੋਰਟ ਤੋਂ ਮੰਗ ਕੀਤੀ ਕਿ ਉਹ ਸੂਬਾ ਸਰਕਾਰ ਨੂੰ ਅਜਿਹੀਆਂ ਵੀਡੀਓਜ਼ ਦੀ ਪਛਾਣ ਕਰਕੇ ਇਨ੍ਹਾਂ ’ਤੇ ਪਾਬੰਦੀ ਲਾਉਣ ਦੀ ਹਦਾਇਤ ਕਰਨ। ਉਨ੍ਹਾਂ ਕਿਹਾ ਕਿ ਹਰਿਆਣਾ ’ਚ ਰੈਲੀਆਂ ਦੌਰਾਨ ਰਿਕਾਰਡ ਕੀਤੀਆਂ ਗਈਆਂ ਨਫਰਤੀ ਭਾਸ਼ਣ ਵਾਲੀਆਂ ਇਹ ਵੀਡੀਓਜ਼ ਸੋਸ਼ਲ ਮੀਡੀਆ ’ਤੇ ਘੁੰਮ ਰਹੀਆਂ ਹਨ।