ਪਟਿਆਲਾ ਘਟਨਾ: ਨਿਰਮਲਜੀਤ ਸਿੰਘ ਨੂੰ ਕਾਨੂੰਨੀ ਸਹਾਇਤਾ ਦੇਵੇਗੀ ਸ਼੍ਰੋਮਣੀ ਕਮੇਟੀ

ਪਟਿਆਲਾ ਘਟਨਾ: ਨਿਰਮਲਜੀਤ ਸਿੰਘ ਨੂੰ ਕਾਨੂੰਨੀ ਸਹਾਇਤਾ ਦੇਵੇਗੀ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਪਟਿਆਲਾ ਵਿੱਚ ਸ਼ਰਾਬ ਪੀਣ ਵਾਲੀ ਔਰਤ ਦੀ ਹੱਤਿਆ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਨਿਰਮਲਜੀਤ ਸਿੰਘ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਮਦਦ ਦੇਣ ਦਾ ਐਲਾਨ ਕੀਤਾ ਹੈ। ਇੱਕ ਬਿਆਨ ਵਿਚ ਸ੍ਰੀ ਧਾਮੀ ਨੇ ਕਿਹਾ ਕਿ ਗੁਰਦੁਆਰਿਆਂ ਨਾਲ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ। ਇਨ੍ਹਾਂ ਨੂੰ ਠੇਸ ਦੀ ਕਾਰਵਾਈ ਕੋਈ ਵੀ ਬਰਦਾਸ਼ਤ ਨਹੀਂ ਕਰ ਸਕਦਾ। ਇਸੇ ਤਹਿਤ ਹੀ ਜਜ਼ਬਾਤ ਦੇ ਵੇਗ ਵਿਚ ਨਿਰਮਲਜੀਤ ਸਿੰਘ ਕੋਲੋਂ ਇਹ ਕਾਰਵਾਈ ਹੋਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨਿਰਮਲਜੀਤ ਸਿੰਘ ਅਤੇ ਉਸ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਕਾਨੂੰਨੀ ਮਦਦ ਲਈ ਵਚਨਬੱਧ ਹੈ।