ਪਹਿਲਾ ਇੱਕ ਰੋਜ਼ਾ: ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 8 ਵਿਕਟਾਂ ਨਾਲ ਹਰਾਇਆ

ਪਹਿਲਾ ਇੱਕ ਰੋਜ਼ਾ: ਭਾਰਤ ਨੇ ਦੱਖਣੀ ਅਫ਼ਰੀਕਾ ਨੂੰ 8 ਵਿਕਟਾਂ ਨਾਲ ਹਰਾਇਆ

ਜੌਹਾਨੈੱਸਬਰਗ- ਭਾਰਤ ਨੇ ਤਿੰਨ ਮੈਚਾਂ ਦੀ ਲੜੀ ਦੇ ਪਹਿਲੇ ਇਕ ਰੋਜ਼ਾ ਮੈਚ ਵਿੱਚ ਅੱਜ ਇਥੇ ਦੱਖਣੀ ਅਫਰੀਕਾ ਨੂੰ 8 ਵਿਕਟਾਂ ਨਾਲ ਕਰਾਰੀ ਹਾਰ ਦਿੱਤੀ ਹੈ। ਭਾਰਤ ਨੇ ਦੱਖਣੀ ਅਫਰੀਕਾ ਦੀ ਟੀਮ ਨੂੰ 27.3 ਓਵਰਾਂ ਵਿੱਚ 116 ਦੌੜਾਂ ’ਤੇ ਆਊਟ ਕਰਨ ਮਗਰੋਂ 16.4 ਓਵਰਾਂ ਵਿੱਚ ਦੋ ਵਿਕਟਾਂ ਦੇ ਨੁਕਸਾਨ ’ਤੇ ਟੀਚਾ ਹਾਸਲ ਕਰ ਲਿਆ। ਭਾਰਤ ਤਰਫੋਂ ਸਾਈ ਸੁਦਰਸ਼ਨ (55 ਨਾਬਾਦ) ਅਤੇ ਸ਼੍ਰੇਅਸ ਅਈਅਰ (52) ਨੇ ਨੀਮ ਸੈਂਕੜਿਆਂ ਦੀ ਪਾਰੀ ਖੇਡੀ। ਅਫਰੀਕੀ ਬੱਲੇਬਾਜ਼ ਭਾਰਤੀ ਗੇਂਦਬਾਜ਼ਾਂ ਅੱਗੇ ਬੇਵੱਸ ਨਜ਼ਰ ਆਏ। ਟੀਮ ਵੱਲੋਂ ਸਿਰਫ ਚਾਰ ਬੱਲੇਬਾਜ਼ ਹੀ ਦਹਾਈ ਦਾ ਅੰਕੜਾ ਛੂਹ ਸਕੇ ਜਦਕਿ ਤਿੰਨ ਬਿਨਾਂ ਖਾਤਾ ਖੋਲ੍ਹੇ ਹੀ ਪਵੈਲੀਅਨ ਪਰਤ ਗਏ। ਦੱਖਣੀ ਅਫਰੀਕਾ ਵੱਲੋਂ ਏ. ਫਹਿਲੂਕਵਾਯੋ ਨੇ ਸਭ ਤੋਂ ਵੱਧ 33 ਦੌੜਾਂ ਜਦਕਿ ਟੋਨੀ ਡੀ ਜ਼ੋਰਜ਼ੀ 28 ਦੌੜਾਂ ਤੋਂ ਇਲਾਵਾ ਐਡਨ ਮਾਰਕਰਾਮ ਨੇ 12 ਦੌੜਾਂ ਅਤੇ ਤਬਰੇਜ਼ ਸ਼ਮਸੀ ਨੇ 11 ਦੌੜਾਂ ਬਣਾਈਆਂ। ਭਾਰਤ ਵੱਲੋਂ ਅਰਸ਼ਦੀਪ ਸਿੰਘ ਨੇ 5 ਅਤੇ ਆਵੇਸ਼ ਖ਼ਾਨ ਨੇ 4 ਵਿਕਟਾਂ ਲਈਆਂ ਜਦਕਿ ਇੱਕ ਵਿਕਟ ਕੁਲਦੀਪ ਯਾਦਵ ਨੂੰ ਮਿਲੀ।