ਪਾਇਲ: ਰਾੜਾ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਬਰਸੀ ’ਤੇ ਵੱਡੀ ਗਿਣਤੀ ’ਚ ਸ਼ਰਧਾਲੂ ਹੋਏ ਨਤਮਸਤਕ

ਪਾਇਲ: ਰਾੜਾ ਸਾਹਿਬ ਵਾਲੇ ਮਹਾਂਪੁਰਸ਼ਾਂ ਦੀ ਬਰਸੀ ’ਤੇ ਵੱਡੀ ਗਿਣਤੀ ’ਚ ਸ਼ਰਧਾਲੂ ਹੋਏ ਨਤਮਸਤਕ

ਪਾਇਲ- ਸੰਪਰਦਾਇ ਰਾੜਾ ਸਾਹਿਬ ਦੇ ਕੇਂਦਰੀ ਅਸਥਾਨ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਵਿਖੇ ਸੰਤ ਬਾਬਾ ਈਸ਼ਰ ਸਿੰਘ ਦੀ ਯਾਦ ਵਿੱਚ ਹੋ ਰਹੇ ਬਰਸੀ ਸਮਾਗਮ ਦੇ ਦੂਜੇ ਦਿਨ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਈਆਂ। ਸੰਪਰਦਾਇ ਦੇ ਮੌਜੂਦਾ ਮੁੱਖੀ ਸੰਤ ਬਲਜਿੰਦਰ ਸਿੰਘ ਦੀ ਅਗਵਾਈ ਹੇਠ ਚੱਲਦੇ ਇਸ ਬਰਸੀ ਸਮਾਗਮ ਵਿੱਚ ਸੰਤ-ਮਹਾਂਪੁਰਸ਼, ਧਾਰਮਿਕ, ਸਮਾਜਿਕ, ਰਾਜਨੀਤਕ ਤੇ ਵਿਦਿਅਕ ਸੰਸਥਾਵਾਂ ਦੇ ਆਗੂਆਂ ਨੇ ਮਹਾਂਪੁਰਸ਼ਾਂ ਨੂੰ ਸਰਧਾ ਤੇ ਸਤਿਕਾਰ ਭੇਟ ਕੀਤਾ।

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਪੰਥ ਦੀਆਂ ਮਹਾਨ ਸੰਸਥਾਵਾਂ ਤੇ ਸੰਪਰਦਾਵਾਂ ਪ੍ਰੇਰਨਾ ਸਰੋਤ ਹਨ। ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਦੇ ਮੁੱਖ ਗ੍ਰੰਥੀ ਗਿਆਨੀ ਰਣਜੀਤ ਸਿੰਘ ਦਿੱਲੀ ਨੇ ਕਿਹਾ ਕਿ ਮਹਾਂਪੁਰਖਾ ਨੇ ਭਗਤੀ, ਨਾਮ ਸਿਮਰਨ ਕਰਦਿਆਂ ਮੀਲ ਪੱਥਰ ਗੱਡੇ ਹਨ। ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਕਿਹਾ ਕਿ ਸੰਤਾਂ ਨੇ ਪੂਰੀ ਦੁਨੀਆਂ ਵਿੱਚ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਮੈਂਬਰ ਪਾਰਲੀਮੈਂਟ ਮੁਹੰਮਦ ਸਦੀਕ, ਗਿਆਨੀ ਅੰਗਰੇਜ ਸਿੰਘ ਦਿੱਲੀ, ਸੰਤ ਨਰਿੰਦਰ ਸਿੰਘ ਕੈਂਡ, ਬਾਬਾ ਸਰਬਜੀਤ ਸਿੰਘ ਸੰਧੂਆਂ ਵਾਲੇ, ਗਿਆਨੀ ਇੰਦਰਜੀਤ ਸਿੰਘ ਰੱਤੀਆ, ਸੰਤ ਪਰਮਜੀਤ ਸਿੰਘ ਹੰਸਾਲੀ ਵਾਲੇ, ਬਾਬਾ ਬਲਕਾਰ ਸਿੰਘ ਪੰਜਗਰਾਈਆਂ, ਬਾਬਾ ਜਸਵਿੰਦਰ ਸਿੰਘ ਮਸਤੂਆਣਾ, ਕਥਾ ਵਾਚਕ ਭਾਈ ਜਸਵੀਰ ਸਿੰਘ ਲੋਪੋ, ਭਾਈ ਰਛਪਾਲ ਸਿੰਘ ਕੁਠਾਲਾ, ਬਾਬਾ ਰਜਨੀਸ਼ ਸਿੰਘ ਨੱਥੂਮਾਜਰਾ, ਬੀਬੀ ਕਮਲਜੀਤ ਕੌਰ ਮਸਕੀਨ, ਬਾਬਾ ਅਮਰਜੀਤ ਸਿੰਘ ਬਨਭੌਰਾ, ਬਾਬਾ ਬਲਵਿੰਦਰ ਦਾਸ ਮੁੱਲਾਂਪੁਰੀ, ਸੂਬਾ ਬਲਵਿੰਦਰ ਸਿੰਘ ਨਾਮਧਾਰੀ ਭੈਣੀ ਸਾਹਿਬ, ਬਾਬਾ ਸੰਤੋਖ ਸਿੰਘ ਖਾਲਸਾ, ਸੰਤ ਰਣਜੀਤ ਸਿੰਘ ਢੀਗੀਂ, ਬਾਬਾ ਗੁਰਦੀਪ ਸਿੰਘ ਨੰਗਲ ਯੂਪੀ ਅਤੇ ਹੋਰ ਸੰਤਾਂ ਵੱਲੋਂ ਮਹਾਂਪੁਰਸ਼ਾਂ ਨੂੰ ਸਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਸਮੇਂ ਬਰਸੀ ਸਮਾਗਮ ਵਿੱਚ ਮਹਾਰਾਣੀ ਪ੍ਰੀਤੀ ਸਿੰਘ ਨਾਭਾ, ਭਾਈ ਅਮਰਜੀਤ ਸਿੰਘ ਚਾਵਲਾ, ਜਥੇਦਾਰ ਰਘਵੀਰ ਸਿੰਘ ਸਹਾਰਨਮਾਜਰਾ, ਹਰਪਾਲ ਸਿੰਘ ਜੱਲਾ, ਸਤਵਿੰਦਰ ਸਿੰਘ ਟੌਹੜਾ, (ਸਾਰੇ ਸ੍ਰੋਮਣੀ ਕਮੇਟੀ ਮੈਂਬਰ) ਇੰਜਨੀਅਰ ਜਗਦੇਵ ਸਿੰਘ ਬੋਪਾਰਾਏ, ਸਾਬਕਾ ਮੰਤਰੀ ਜਗਦੀਸ ਸਿੰਘ ਗਰਚਾ, ਭਾਈ ਪਰੇਮ ਸਿੰਘ ਨਾਭਾ, ਆੜ੍ਹਤੀ ਏਪੀ ਜੱਲਾ, ਪੀਏਸੀ ਮੈਂਬਰ ਹਰਜੀਵਨਪਾਲ ਸਿੰਘ ਗਿੱਲ, ਅਮਰਜੀਤ ਸਿੰਘ ਟਿੱਕਾ, ਚੇਅਰਮੈਨ ਬੂਟਾ ਸਿੰਘ ਰਾਣੋ, ਗੁਰਪ੍ਰੀਤ ਸਿੰਘ ਲਾਪਰਾਂ, ਡਾ. ਜਸਪ੍ਰੀਤ ਸਿੰਘ ਬੀਜਾ, ਐਡਵੋਕੇਟ ਭਵਪ੍ਰੀਤ ਸਿੰਘ ਮੂੰਡੀ, ਡਾ. ਹਰਪ੍ਰੀਤ ਸਿੰਘ ਗਿੱਲ, ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ, ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਮੱਥਾ ਟੇਕਿਆ। ਬਰਸੀ ਸਮਾਗਮ ਵਿੱਚ ਪੁੱਜੀਆਂ ਸ਼ਖਸੀਅਤਾਂ ਨੂੰ ਗੁਰੂ ਘਰ ਵੱਲੋਂ ਵਿਸ਼ੇਸ ਸਨਮਾਨ ਕੀਤਾ ਗਿਆ। ਗੁਰੂ ਘਰ ਦੇ ਟਰੱਸਟੀ ਭਾਈ ਮਨਿੰਦਰਜੀਤ ਸਿੰਘ ਬਾਵਾ, ਭਾਈ ਗੁਰਨਾਮ ਸਿੰਘ ਅੜੈਚਾਂ, ਭਾਈ ਮਲਕੀਤ ਸਿੰਘ ਪਨੇਸਰ, ਭਾਈ ਹਰਦੇਵ ਸਿੰਘ, ਬਾਬਾ ਅਮਰ ਸਿੰਘ ਵੱਲੋਂ ਵੱਖ ਵੱਖ ਥਾਵਾਂ ’ਤੇ ਚੱਲਦੀਆਂ ਸੇਵਾਵਾਂ ਨੂੰ ਬਾਖੂਬੀ ਨਾਲ ਨਿਭਾਇਆ। ਸਟੇਜ ਸਕੱਤਰ ਦੀ ਸੇਵਾ ਭਾਈ ਰਣਧੀਰ ਸਿੰਘ ਢੀਂਡਸਾ ਵੱਲੋਂ ਬਾਖੂਬੀ ਨਿਭਾਈ ਗਈ।