ਪੀਸੀਐੱਸ ਆਫੀਸਰਜ਼ ਐਸੋਸੀਏਸ਼ਨ ਵੱਲੋਂ ‘ਆਪ’ ਵਿਧਾਇਕ ਖ਼ਿਲਾਫ਼ ਸੋਮਵਾਰ ਨੂੰ ਪ੍ਰਦਰਸ਼ਨ ਕਰਨ ਦਾ ਐਲਾਨ, ਅਧਿਕਾਰੀ ਲਾਉਣਗੇ ਕਾਲੇ ਬਿੱਲੇ

ਪੀਸੀਐੱਸ ਆਫੀਸਰਜ਼ ਐਸੋਸੀਏਸ਼ਨ ਵੱਲੋਂ ‘ਆਪ’ ਵਿਧਾਇਕ ਖ਼ਿਲਾਫ਼ ਸੋਮਵਾਰ ਨੂੰ ਪ੍ਰਦਰਸ਼ਨ ਕਰਨ ਦਾ ਐਲਾਨ, ਅਧਿਕਾਰੀ ਲਾਉਣਗੇ ਕਾਲੇ ਬਿੱਲੇ

ਚੰਡੀਗੜ੍ਹ – ਪੀਸੀਐੱਸ ਆਫੀਸਰਜ਼ ਐਸੋਸੀਏਸ਼ਨ ਪੰਜਾਬ ਨੇ ਸੋਮਵਾਰ ਨੂੰ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ ਖ਼ਿਲਾਫ਼ ਕਾਲੇ ਬਿੱਲੇ ਲਗਾ ਕੇ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਵਿਧਾਇਕ ਨੇ ਸ਼ੁੱਕਰਵਾਰ ਨੂੰ ਪ੍ਰਸ਼ਾਸਨਿਕ ਦਫ਼ਤਰ ਦਾ ਦੌਰਾ ਕਰਕੇ ਏਡੀਸੀ ਸਣੇ ਹੋਰ ਕਈ ਅਧਿਕਾਰੀਆਂ ’ਤੇ ਭ੍ਰਿਸ਼ਟਚਾਰ ਦੇ ਦੋਸ਼ ਲਗਾਏ ਸਨ। ਇਸ ਗੱਲ ਦਾ ਪ੍ਰਗਟਾਵਾ ਵਿਧਾਇਕ ਨੇ ਸੋਸ਼ਲ ਮੀਡੀਆ ’ਤੇ ਕੀਤਾ ਹੈ, ਜਿਸ ਦੇ ਰੋਹ ’ਚ ਪੀਸੀਐੱਸ ਆਫੀਸਰਜ਼ ਐਸੋਸੀਏਸ਼ਨ ਨੇ ਕਾਲੇ ਬਿੱਲੇ ਲਗਾ ਕੇ ਰੋਸ ਜ਼ਾਹਿਰ ਕਰਨ ਦਾ ਐਲਾਨ ਕੀਤਾ ਹੈ।