ਪੁਲ ਹਾਦਸਾ: ਭਾਵੁਕ ਹੋਏ ਪ੍ਰਧਾਨ ਮੰਤਰੀ ਮੋਦੀ, ਜ਼ਿੰਦਗੀ ’ਚ ਕਦੇ ਵੀ ਅਜਿਹਾ ਦਰਦ ਮਹਿਸੂਸ ਨਾ ਕਰਨ ਦਾ ਦਾਅਵਾ

ਪੁਲ ਹਾਦਸਾ: ਭਾਵੁਕ ਹੋਏ ਪ੍ਰਧਾਨ ਮੰਤਰੀ ਮੋਦੀ, ਜ਼ਿੰਦਗੀ ’ਚ ਕਦੇ ਵੀ ਅਜਿਹਾ ਦਰਦ ਮਹਿਸੂਸ ਨਾ ਕਰਨ ਦਾ ਦਾਅਵਾ

ਰਾਹਤ ਤੇ ਬਚਾਅ ਕਾਰਜਾਂ ’ਚ ਕੋਈ ਕਸਰ ਨਾ ਛੱਡਣ ਦਾ ਦਾਅਵਾ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਮੋਰਬੀ ਜ਼ਿਲ੍ਹੇ ਵਿੱਚ ਹੋਏ ਪੁਲ ਹਾਦਸੇ ਦੇ ਹਵਾਲੇ ਨਾਲ ਅੱਜ ਕਿਹਾ ਕਿ ਉਨ੍ਹਾਂ ਆਪਣੇ ਜੀਵਨ ਵਿੱਚ ਕਦੇ ਵੀ ਅਜਿਹੀ ਪੀੜ ਤੇ ਦੁੱਖ ਮਹਿਸੂਸ ਨਹੀਂ ਕੀਤਾ। ਸ੍ਰੀ ਮੋਦੀ ਨੇ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰ ਹਾਦਸੇ ਦੇ ਪੀੜਤਾਂ ਦੀ ਹਰ ਸੰਭਵ ਮਦਦ ਕਰ ਰਹੀਆਂ ਹਨ। ਕੇਵੜੀਆ ਵਿੱਚ ਬੋਲਦਿਆਂ ਸ੍ਰੀ ਮੋਦੀ ਨੇ ਕਿਹਾ, ‘‘ਮੈਂ ਏਕਤਾ ਨਗਰ ਵਿੱਚ ਹਾਂ, ਪਰ ਮੇਰਾ ਮਨ ਮੋਰਬੀ ਦੇ ਪੀੜਤਾਂ ਨਾਲ ਹੈ। ਮੈਂ ਆਪਣੀ ਜ਼ਿੰਦਗੀ ਵਿੱਚ ਅਜਿਹੀ ਪੀੜ ਪਹਿਲਾਂ ਮਹਿਸੂਸ ਨਹੀਂ ਕੀਤੀ। ਭਾਵੁਕ ਹੋਏ ਸ੍ਰੀ ਮੋਦੀ ਨੇ ਕਿਹਾ, ‘‘ਇਕ ਪਾਸੇ ਦਰਦ ਨਾਲ ਭਰਿਆ ਦਿਲ, ਅਤੇ ਦੂਜੇ ਪਾਸੇ ਫ਼ਰਜ਼ ਹੈ।’’ ਰਾਸ਼ਟਰੀ ਏਕਤਾ ਦਿਵਸ ਮੌਕੇ ਕੇਵੜੀਆ ਵਿੱਚ ਮੌਜੂਦ ਪ੍ਰਧਾਨ ਮੰਤਰੀ ਨੇ ਕਿਹਾ ਕਿ ਰਾਹਤ ਤੇ ਬਚਾਅ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।