ਪੈਰਿਸ ਓਲੰਪਿਕ: ਵਿਨੇਸ਼ ਫੋਗਾਟ ਫਾਈਨਲ ਤੋਂ ਪਹਿਲਾਂ ਅਯੋਗ ਕਰਾਰ

ਪੈਰਿਸ ਓਲੰਪਿਕ: ਵਿਨੇਸ਼ ਫੋਗਾਟ ਫਾਈਨਲ ਤੋਂ ਪਹਿਲਾਂ ਅਯੋਗ ਕਰਾਰ

100 ਗ੍ਰਾਮ ਭਾਰ ਵੱਧ ਹੋਣ ’ਤੇ ਅਯੋਗ ਠਹਿਰਾਇਆ

ਵਿਨੇਸ਼ ਫੋਗਾਟ ਨੇ ਸੰਨਿਆਸ ਦਾ ਕੀਤਾ ਐਲਾਨ, ਬੋਲੇ- ਕੁਸ਼ਤੀ ਜਿੱਤੀ, ਮੈਂ ਹਾਰੀ

ਪੈਰਿਸ : ਭਾਰਤੀ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਕੁਸ਼ਤੀ ਤੋਂ ਸੰਨਿਆਸ ਲੈ ਲਿਆ ਹੈ। ਵਿਨੇਸ਼ ਫੋਗਾਟ ਨੇ ਇਹ ਫੈਸਲਾ ਪੈਰਿਸ ਓਲੰਪਿਕ ’ਚ ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਲਿਆ ਹੈ। ਵਿਨੇਸ਼ ਫੋਗਾਟ ਨੇ ਆਪਣੀ ਰਿਟਾਇਰਮੈਂਟ ਬਾਰੇ ਐਕਸ ਹੈਂਡਲ ਰਾਹੀਂ ਜਾਣਕਾਰੀ ਦਿੰਦਿਆਂ ਕਿਹਾ ਕਿ ਉਹ ਦੇਸ਼ ਵਾਸੀਆਂ ਦੀ ਰਿਣੀ ਰਹੇਗੀ। ਅਲਵਿਦਾ ਕੁਸ਼ਤੀ। ਵਿਨੇਸ਼ ਫੋਗਾਟ ਨੇ ਕੁਸ਼ਤੀ ਨੂੰ ਅਲਵਿਦਾ ਕਹਿੰਦੇ ਹੋਏ ਏਕਸ ’ਤੇ ਆਪਣੀ ਮਾਂ ਤੋਂ ਮੁਆਫੀ ਵੀ ਮੰਗੀ ਹੈ। ਉਨ੍ਹਾਂ ਲਿਖਿਆ ਕਿ ਮਾਂ ਮੇਰੇ ਤੋਂ ਕੁਸ਼ਤੀ ਜਿੱਤ ਗਈ ਤੇ ਮੈਂ ਹਾਰ ਗਈ। ਮੈਨੂੰ ਮਾਫ਼ ਕਰੋ, ਤੁਹਾਡਾ ਸੁਪਨਾ, ਮੇਰਾ ਹੌਂਸਲਾ ਸਭ ਟੁੱਟ ਗਿਆ। ਮੇਰੇ ਕੋਲ ਇਸ ਤੋਂ ਵੱਧ ਤਾਕਤ ਨਹੀਂ ਹੈ। ਵਿਨੇਸ਼ ਫੋਗਾਟ ਦੇ ਟਵੀਟ ਤੋਂ ਸਾਫ ਹੈ ਕਿ ਪੈਰਿਸ ਓਲੰਪਿਕ ’ਚ ਉਨ੍ਹਾਂ ਨਾਲ ਜੋ ਹੋਇਆ ਉਸ ਤੋਂ ਉਹ ਬਹੁਤ ਦੁਖੀ ਹੈ ਅਤੇ ਇਸਦੇ ਨਤੀਜੇ ਵਜੋਂ ਉਸਨੇ ਆਪਣੀ ਸੰਨਿਆਸ ਦਾ ਐਲਾਨ ਕਰ ਦਿੱਤਾ। ਵਿਨੇਸ਼ ਨੇ ਪੈਰਿਸ ਓਲੰਪਿਕ ‘ਚ ਸ਼ਾਨਦਾਰ ਕੁਸ਼ਤੀ ਦਾ ਪ੍ਰਦਰਸ਼ਨ ਕਰਕੇ ਮਹਿਲਾਵਾਂ ਦੇ 50 ਕਿਲੋ ਵਰਗ ਦੇ ਫਾਈਨਲ ’ਚ ਆਪਣੀ ਜਗ੍ਹਾ ਪੱਕੀ ਕੀਤੀ ਸੀ। ਉਹ ਓਲੰਪਿਕ ਫਾਈਨਲ ਵਿੱਚ ਪਹੁੰਚਣ ਵਾਲੀ ਪਹਿਲੀ ਭਾਰਤੀ ਮਹਿਲਾ ਪਹਿਲਵਾਨ ਬਣ ਗਈ ਸੀ।


ਪਰ, ਫਾਈਨਲ ਤੋਂ ਕੁਝ ਘੰਟੇ ਪਹਿਲਾਂ, ਉਨ੍ਹਾਂ ’ਤੇ ਜ਼ਿਆਦਾ ਭਾਰ ਹੋਣ ਦਾ ਦੋਸ਼ ਲਗਾਇਆ ਗਿਆ ਅਤੇ ਅਯੋਗ ਕਰਾਰ ਦਿੱਤਾ ਗਿਆ।