ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਪੰਜਾਬ ’ਚ ਹੋਰ ਫਾਸਟ ਟਰੈਕ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ : ਧਾਲੀਵਾਲ

ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਪੰਜਾਬ ’ਚ ਹੋਰ ਫਾਸਟ ਟਰੈਕ ਅਦਾਲਤਾਂ ਸਥਾਪਤ ਕੀਤੀਆਂ ਜਾਣਗੀਆਂ : ਧਾਲੀਵਾਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਦੁਨੀਆਂ ਭਰ ਵਿੱਚ ਵਸਦੇ ਪ੍ਰਵਾਸੀ ਪੰਜਾਬੀਆਂ ਦੀਆਂ ਸਾਰੀਆਂ ਜਾਇਜ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੀ ਵਚਨਬੱਧਤਾ ਦੇ ਨਾਲ ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਨੇ ਵਿਸ਼ੇਸ਼ ਤੌਰ ’ਤੇ ਪ੍ਰਵਾਸੀ ਭਾਰਤੀਆਂ ਨਾਲ ਸਬੰਧਤ ਕੇਸਾਂ ਲਈ ਹੋਰ ਫਾਸਟ ਟਰੈਕ ਅਦਾਲਤਾਂ ਸਥਾਪਤ ਕਰਨ ਸਬੰਧੀ ਕਾਰਵਾਈ ਆਰੰਭ ਦਿੱਤੀ ਹੈ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਇਸ ਸਬੰਧੀ ਕਾਨੂੰਨੀ ਅਤੇ ਹੋਰ ਰੂਪ-ਰੇਖਾ ਉਲੀਕਣ ਬਾਰੇ ਜਲਦ ਹੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਮਿਲਣਗੇ।
ਪੰਜਾਬ ਭਰ ’ਚ ਆਯੋਜਿਤ ‘ਪ੍ਰਵਾਸੀ ਪੰਜਾਬੀਆਂ ਨਾਲ ਮਿਲਣੀ’ ਪ੍ਰੋਗਰਾਮ ਦੌਰਾਨ ਆਈਆਂ ਸ਼ਿਕਾਇਤਾਂ ਦੀ ਸਥਿਤੀ ਸਬੰਧੀ ਅੱਜ ਇੱਥੇ ਪੰਜਾਬ ਭਵਨ ਵਿਖੇ ਐਨ.ਆਰ.ਆਈਜ ਮਾਮਲੇ ਵਿਭਾਗ ਦੇ ਅਧਿਕਾਰੀਆਂ, ਏ.ਡੀ.ਜੀ.ਪੀ. ਐਨ.ਆਰ.ਆਈ., ਕਮਿਸਨਰ ਐਨ.ਆਰ.ਆਈ. ਸਭਾ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਉਹ ਐਨਆਰਆਈਜ ਫਾਸਟ ਟਰੈਕ ਅਦਾਲਤਾਂ ਦੀ ਸਥਾਪਨਾ ਲਈ ਪ੍ਰਕਿਰਿਆ ਨੂੰ ਤੇਜ ਕਰਨ ਲਈ ਕਾਨੂੰਨੀ ਰੂਪ-ਰੇਖਾ ਤਿਆਰ ਸਬੰਧੀ ਜਲਦੀ ਹੀ ਚੀਫ ਜਸਟਿਸ ਨਾਲ ਮੀਟਿੰਗ ਕਰਨਗੇ।
ਕੈਬਨਿਟ ਮੰਤਰੀ ਨੇ ਪ੍ਰਵਾਸੀ ਭਾਰਤੀਆਂ ਨੂੰ ਲੋੜੀਂਦੀ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਲਈ ਕਾਨੂੰਨੀ ਸਲਾਹਕਾਰ ਤਾਇਨਾਤ ਕਰਨ ਦੇ ਨਿਰਦੇਸ ਵੀ ਦਿੱਤੇ। ਉਨ੍ਹਾਂ ਸਬੰਧਤ ਡਿਪਟੀ ਕਮਿਸਨਰਾਂ ਨੂੰ ਇਨ੍ਹਾਂ ‘ਮਿਲਣੀ ਪ੍ਰੋਗਰਾਮਾਂ’ ਦੌਰਾਨ ਆਈਆਂ ਲਗਭਗ 50 ਫੀਸਦੀ ਸ?ਿਕਾਇਤਾਂ ਨੂੰ ਪ੍ਰਵਾਸੀ ਭਾਰਤੀਆਂ ਦੇ ਕੇਸਾਂ ਲਈ ਵਿਸੇਸ ਤੌਰ ’ਤੇ ਨਿਯੁਕਤ ਕੀਤੇ ਗਏ ਨੋਡਲ ਅਫਸਰਾਂ ਰਾਹੀਂ ਹੱਲ ਕਰਨ ਦੇ ਆਦੇਸ ਦਿੱਤੇ।
ਪ੍ਰਵਾਸੀ ਭਾਰਤੀਆਂ ਦੀ ਭਲਾਈ ਲਈ ਪੰਜਾਬ ਸਰਕਾਰ ਵੱਲੋਂ ਹਰ ਕਦਮ ਚੁੱਕਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਬੰਧਤ ਡਿਪਟੀ ਕਮਿਸਨਰ, ਨੋਡਲ ਅਫਸਰ, ਤਹਿਸੀਲਦਾਰਾਂ ਅਤੇ ਸਟੇਸਨ ਹਾਊਸ ਅਫਸਰਾਂ (ਐਸ.ਐਚ.ਓਜ) ਨੂੰ ਅਰਧ ਸਰਕਾਰੀ (ਡੀ.ਓ.) ਪੱਤਰ ਜਾਰੀ ਕਰਨ ਲਈ ਵੀ ਕਿਹਾ ਤਾਂ ਜੋ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਸਾਰੇ ਮੁੱਦਿਆਂ ਨੂੰ ਸੁਲਝਾਉਣ ਲਈ ਹਰ ਲੋੜੀਂਦੀ ਮਦਦ ਅਤੇ ਲੌਜਿਸਟਿਕ ਸਹਾਇਤਾ ਪ੍ਰਦਾਨ ਕੀਤੀ ਜਾ ਸਕੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਬੰਧਤ ਐਨ.ਆਰ.ਆਈਜ ਨੋਡਲ ਅਫਸਰਾਂ ਬਾਰੇ ਉਨ੍ਹਾਂ ਦੇ ਸੰਪਰਕ ਵੇਰਵਿਆਂ ਨਾਲ ਜ?ਿਲ੍ਹਾ ਵਾਰ ਜਾਣਕਾਰੀ ਦੇਣ ਲਈ ਵੀ ਕਿਹਾ।
ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਵੱਖ-ਵੱਖ ਪੱਧਰਾਂ ’ਤੇ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਦੇ ਹੱਲ ਲਈ ਕਾਨੂੰਨੀ ਮਾਹਿਰਾਂ ਦਾ ਪੈਨਲ ਵੀ ਗਠਿਤ ਕੀਤਾ ਜਾਵੇਗਾ। ਉਨ੍ਹਾਂ ‘ਐਨ.ਆਰ.ਆਈਜ ਮਿਲਣੀ ਪ੍ਰੋਗਰਾਮ’ ਦੌਰਾਨ ਹੱਲ ਕੀਤੇ ਗਏ ਕੇਸਾਂ ਬਾਰੇ ਅਧਿਕਾਰੀਆਂ ਤੋਂ ਰਿਪੋਰਟ ਵੀ ਤਲਬ ਕੀਤੀ।