ਪੰਜਾਬੀ ਗਾਇਕਾ ਜੈਸਮਨਿ ਸੈਂਡਲਸ ਨੂੰ ਜਾਨੋਂ ਮਾਰਨ ਦੀ ਧਮਕੀ

ਪੰਜਾਬੀ ਗਾਇਕਾ ਜੈਸਮਨਿ ਸੈਂਡਲਸ ਨੂੰ ਜਾਨੋਂ ਮਾਰਨ ਦੀ ਧਮਕੀ

ਨਵੀਂ ਦਿੱਲੀ: ਪੰਜਾਬੀ ਗਾਇਕਾ ਜੈਸਮਨਿ ਸੈਂਡਲਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਉਸ ਨੇ ਦਾਅਵਾ ਕੀਤਾ ਕਿ ਉਸ ਨੇ ਨਵੀਂ ਦਿੱਲੀ ਵਿੱਚ ਪ੍ਰੋਗਰਾਮ ਕਰਨਾ ਸੀ ਜਿਸ ਤੋਂ ਪਹਿਲਾਂ ਉਸ ਨੂੰ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਫੋਨ ਕਰਨ ਵਾਲੇ ਵਿਅਕਤੀ ਨੇ ਗਾਇਕਾ ਨੂੰ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਨਾਂ ਲੈ ਕੇ ਧਮਕੀ ਦਿੱਤੀ ਸੀ। ਪੁਲੀਸ ਨੇ ਦੱਸਿਆ ਕਿ ਅਮਰੀਕਾ ਵਿੱਚ ਰਹਿਣ ਵਾਲੀ ਗਾਇਕਾ ਸੈਂਡਲਸ ਨੇ ਇੱਥੇ ਜਵਾਹਰ ਲਾਲ ਸਟੇਡੀਅਮ ਵਿੱਚ ਪ੍ਰੋਗਰਾਮ ਕਰਨਾ ਸੀ। ਗਾਇਕਾ ਨੂੰ ਵਿਦੇਸ਼ੀ ਨੰਬਰ ਤੋਂ ਧਮਕੀ ਦਿੱਤੀ ਗਈ ਹੈ। ਇਸ ਮਗਰੋਂ ਗਾਇਕਾ ਵੱਲੋਂ ਉੱਤਰ ਪੱਛਮੀਂ ਪੁਲੀਸ ਨੂੰ ਇਸ ਦੀ ਸੂਚਨਾ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸੈਂਡਲਸ ਨੂੰ ਹੋਟਲ ’ਚ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ ਅਤੇ ਮਾਮਲੇ ਦੀ ਜਾਂਚ ਜਾਰੀ ਹੈ।