ਪੰਜਾਬ ਤੇ ਹਰਿਆਣਾ ’ਚ ਕਈ ਥਾਵਾਂ ’ਤੇ ਭਾਰੀ ਮੀਂਹ ਕਾਰਨ ਤਾਪਮਾਨ ਤੇ ਫਸਲਾਂ ਡਿੱਗੀਆਂ

ਪੰਜਾਬ ਤੇ ਹਰਿਆਣਾ ’ਚ ਕਈ ਥਾਵਾਂ ’ਤੇ ਭਾਰੀ ਮੀਂਹ ਕਾਰਨ ਤਾਪਮਾਨ ਤੇ ਫਸਲਾਂ ਡਿੱਗੀਆਂ

ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਵਿੱਚ ਅੱਜ ਤੜਕੇ ਤੋਂ ਜ਼ੋਰਦਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਖੇਤਰ ਦਾ ਤਾਪਮਾਨ ਡਿੱਗ ਗਿਆ ਉਥੇ ਹਾੜ੍ਹੀ ਦੀਆਂ ਫਸਲਾਂ ਦਾ ਵੀ ਨੁਕਸਾਨ ਹੋ ਗਿਆ ਹੈ। ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਵੀ ਮੀਂਹ ਪਿਆ। ਪਟਿਆਲਾ ’ਚ ਤੜਕੇ ਤੋਂ ਤੇਜ਼ ਹਵਾਵਾਂ ਦੇ ਨਾਲ ਪਏ ਭਾਰੀ ਮੀਂਹ ਕਾਰਨ ਜ਼ਿਲ੍ਹੇ ਦੇ ਕਈ ਹਿੱਸਿਆਂ ਵਿੱਚ ਫਸਲਾਂ ਪਾਣੀ ਵਿੱਚ ਡੁੱਬ ਗਈਆਂ। ਕਿਸਾਨਾਂ ਦਾ ਕਹਿਣਾ ਹੈ ਕਿ ਜੇ ਅਗਲੇ 24 ਘੰਟਿਆਂ ਦੀ ਭਵਿੱਖਬਾਣੀ ਅਨੁਸਾਰ ਹੋਰ ਮੀਂਹ ਪਿਆ ਤਾਂ ਕਣਕ ਦੀ ਫ਼ਸਲ ਨੂੰ ਭਾਰੀ ਨੁਕਸਾਨ ਹੋਵੇਗਾ, ਕਿਉਂਕਿ ਫ਼ਸਲ ਪੱਕਣ ਦੇ ਕਰੀਬ ਹੈ।