ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਨਪ੍ਰੀਤ ਬਾਦਲ ਨੂੰ ਅੰਤ੍ਰਿਮ ਜ਼ਮਾਨਤ ਦਿੱਤੀ

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਮਨਪ੍ਰੀਤ ਬਾਦਲ ਨੂੰ ਅੰਤ੍ਰਿਮ ਜ਼ਮਾਨਤ ਦਿੱਤੀ

ਚੰਡੀਗੜ੍ਹ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਬਠਿੰਡਾ ਵਿੱਚ ਜਾਇਦਾਦ ਦੀ ਖਰੀਦ ਵਿੱਚ ਕਥਿਤ ਬੇਨਿਯਮੀਆਂ ਦੇ ਮਾਮਲੇ ਵਿੱਚ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਬਠਿੰਡਾ ਦੀ ਅਦਾਲਤ ਵੱਲੋਂ 4 ਅਕਤੂਬਰ ਨੂੰ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕੀਤੇ ਜਾਣ ਤੋਂ ਬਾਅਦ ਬਾਦਲ ਨੇ ਹਾਈ ਕੋਰਟ ਦਾ ਰੁਖ ਕੀਤਾ ਸੀ। ਉਸ ਦੇ ਵਕੀਲ ਨੇ ਕਿਹਾ ਕਿ ਜਸਟਿਸ ਵਿਕਾਸ ਬਹਿਲ ਦੇ ਬੈਂਚ ਨੇ ਬਾਦਲ ਨੂੰ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਪੰਜਾਬ ਵਿਜੀਲੈਂਸ ਬਿਊਰੋ ਨੇ ਇਸ ਮਾਮਲੇ ਦੇ ਸਬੰਧ ਵਿੱਚ ਬਾਦਲ ਅਤੇ ਪੰਜ ਹੋਰਾਂ ਖਿਲਾਫ ਮਾਮਲਾ ਦਰਜ ਕੀਤਾ ਸੀ। ਇਸ ਤੋਂ ਪਹਿਲਾਂ ਬਠਿੰਡਾ ਦੀ ਅਦਾਲਤ ਵੱਲੋਂ ਬਾਦਲ ਖ਼ਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ। ਬਿਊਰੋ ਦੀਆਂ ਕਈ ਟੀਮਾਂ ਨੇ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼, ਉਤਰਾਖੰਡ ਅਤੇ ਰਾਜਸਥਾਨ ਵਿਚ ਵੱਖ-ਵੱਖ ਥਾਵਾਂ ‘ਤੇ ਕਥਿਤ ਛਾਪੇਮਾਰੀ ਕੀਤੀ ਪਰ ਬਾਦਲ ਦਾ ਸੁਰਾਗ ਨਹੀਂ ਲੱਗਿਆ।