ਪੰਜਾਬ ਦੇ ਹਾਲਾਤ ’ਤੇ ਕੇਂਦਰ ਦੀ ਨਜ਼ਰ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤਾ ਮਦਦ ਦਾ ਪੂਰਾ ਭਰੋਸਾ

ਪੰਜਾਬ ਦੇ ਹਾਲਾਤ ’ਤੇ ਕੇਂਦਰ ਦੀ ਨਜ਼ਰ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਦਿੱਤਾ ਮਦਦ ਦਾ ਪੂਰਾ ਭਰੋਸਾ

ਚੰਡੀਗੜ੍ਹ : ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਕੇਂਦਰ ਸਰਕਾਰ ਵੱਲੋਂ ਪੰਜਾਬ ਤੇ ਹਰਿਆਣਾ ’ਚ ਪੈਦਾ ਹੋਈ ਹੜ੍ਹਾਂ ਦੀ ਸਥਿਤੀ ‘ਤੇ ਤਿੱਖੀ ਨਜ਼ਰ ਰੱਖ ਰਹੀ ਹੈ ਅਤੇ ਇਸੇ ਕਾਰਨ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੰਜਾਬ ਦੇ ਸੀ. ਐੱਮ. ਭਗਵੰਤ ਮਾਨ ਤੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨਾਲ ਗੱਲ ਕੀਤੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੋਵਾਂ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਕੇਂਦਰ ਵੱਲੋਂ ਪੂਰੀ ਮਦਦ ਦਾ ਭਰੋਸਾ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਪੰਜਾਬ ’ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ ਅਤੇ ਕਈ ਜ਼ਿਲ੍ਹਿਆਂ ‘ਚ ਇਹ ਸਥਿਤੀ ਕਾਬੂ ਤੋਂ ਬਾਹਰ ਹੁੰਦੀ ਨਜ਼ਰ ਆ ਰਹੀ ਹੈ। ਭਾਰੀ ਮੀਂਹ ਕਾਰਨ ਸਮੁੱਚਾ ਜਨ-ਜੀਵਨ ਉਥਲ ਪੁਥਲ ਹੋ ਗਿਆ ਹੈ। ਬਿਨਾਂ ਸ਼ੱਕ ਪੰਜਾਬ ਸਰਕਾਰ ਇਸ ਸਥਿਤੀ ਨਾਲ ਨਜਿੱਠਣ ਲਈ ਪੂਰੀ ਵਾਹ ਲਾ ਰਹੀ ਹੈ, ਜਦਕਿ ਕੇਂਦਰ ਨੇ ਵੀ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਦਾ ਜਾਇਜ਼ਾ ਲਿਆ ਹੈ ਅਤੇ ਮਦਦ ਦਾ ਪੂਰਾ ਭਰੋਸਾ ਦਿੱਤਾ ਹੈ।