ਪੰਜਾਬ ਸਰਕਾਰ ਨੇ ‘ਪਰਲ’ ਕੰਪਨੀ ਖ਼ਿਲਾਫ਼ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ

ਪੰਜਾਬ ਸਰਕਾਰ ਨੇ ‘ਪਰਲ’ ਕੰਪਨੀ ਖ਼ਿਲਾਫ਼ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ

ਸੂਬੇ ਦੇ ਲੋਕਾਂ ਨੂੰ ਕਰੋੜਾਂ ਰੁਪਏ ਵਾਪਸ ਮਿਲਣ ਦੀ ਆਸ ਬੱਝੀ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਹੋਰ ਵਾਅਦਾ ਪੂਰਾ ਕਰਦਿਆਂ ਚਿੱਟ ਫੰਡ ਕੰਪਨੀ ‘ਪਰਲ’ ਦੀ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਹਨ। ਸ੍ਰੀ ਮਾਨ ਨੇ ਦੇਰ ਰਾਤ ਟਵੀਟ ਕਰਕੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਖੂਨ-ਪਸੀਨੇ ਦੀ ਕਮਾਈ ਨੂੰ ਕਥਿਤ ਤੌਰ ’ਤੇ ਲੁੱਟ ਕੇ ਅਰਬਾਂ ਰੁਪਏ ਦੀ ਚੱਲ-ਅਚੱਲ ਜਾਇਦਾਦ ਬਣਾਉਣ ਵਾਲੀ ਚਿਟ ਫੰਡ ਕੰਪਨੀ ‘ਪਰਲ’ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇਗੀ। ਇਸ ਸਬੰਧੀ ਵੇਰਵੇ ਜਲਦੀ ਜਨਤਕ ਕੀਤੇ ਜਾਣਗੇ। ਮੁੱਖ ਮੰਤਰੀ ਦੇ ਇਨ੍ਹਾਂ ਆਦੇਸ਼ਾਂ ਨਾਲ ਪੰਜਾਬ ਦੇ ਲੋਕਾਂ ਦੇ ਫਸੇ ਹੋਏ ਕਰੋੜਾਂ ਰੁਪਏ ਵਾਪਸ ਮਿਲਣ ਦੀ ਆਸ ਬੱਝੀ ਹੈ।