ਪੰਥ ਦੀਆਂ ਸਾਰੀਆਂ ਸੰਪਰਦਾਵਾਂ ਤੇ ਟਕਸਾਲਾਂ ਕੌਮੀ ਇਨਸਾਫ਼ ਮੋਰਚੇ ’ਚ ਹੋਈਆਂ ਸ਼ਾਮਲ

ਪੰਥ ਦੀਆਂ ਸਾਰੀਆਂ ਸੰਪਰਦਾਵਾਂ ਤੇ ਟਕਸਾਲਾਂ ਕੌਮੀ ਇਨਸਾਫ਼ ਮੋਰਚੇ ’ਚ ਹੋਈਆਂ ਸ਼ਾਮਲ

ਸਮੁੱਚੇ ਪੰਥ ਦੀ ਸ਼ਮੂਲੀਅਤ ਨਾਲ ਮੋਰਚਾ ਹੋਇਆ ਹੋਰ ਮਜ਼ਬੂਤ : ਬਾਪੂ ਗੁਰਚਰਨ ਸਿੰਘ


ਚੰਡੀਗੜ੍ਹ : ਭਾਰਤ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ, ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦਾ ਇਨਸਾਫ਼ ਲੈਣ ਲਈ ਪੰਜਾਬ ਚੰਡੀਗੜ੍ਹ ਦੇ ਬਾਰਡਰ ’ਤੇ ਲੱਗੇ ਪੱਕੇ ਕੌਮੀ ਇਨਸਾਫ਼ ਮੋਰਚੇ ਦੀ ਮਜ਼ਬੂਤੀ ਉਦੋਂ ਵੱਡੇ ਪੱਧਰ ’ਤੇ ਹੋਈ ਜਦੋਂ ਦਮਦਮੀ ਟਕਸਾਲ ਚੌਂਕ ਮਹਿਤਾ ਅਤੇ ਸੰਤ ਸਮਾਜ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਭਿੰਡਰਾਂਵਾਲਿਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਭਾਈ ਸੁਖਦੇਵ ਸਿੰਘ ਦੀ ਅਗਵਾਈ ਵਿਚ ਦਮਦਮੀ ਟਕਸਾਲ ਦੇ ਹੈਡਕੁਆਰਟਰ ਮਹਿਤਾ ਤੋਂ ਵਿਸ਼ਾਲ ਸੰਗਤਾਂ ਦਾ ਇਕੱਠ ਸੈਂਕੜੇ ਗੱਡੀਆਂ ਦੇ ਕਾਫ਼ਲੇ ਦੇ ਰੂਪ ਵਿਚ ਕੌਮੀ ਇਨਸਾਫ਼ ਮੋਰਚੇ ਵਿਚ ਸ਼ਾਮਲ ਹੋਇਆ। ਜਿਵੇਂ ਹੀ ਦਮਦਮੀ ਟਕਸਾਲ ਚੌਕ ਮਹਿਤਾ ਅਤੇ ਸੰਤ ਸਮਾਜ ਵਿਚ ਸ਼ਾਮਲ ਸੰਤਾਂ ਮਹਾਂਪੁਰਸ਼ਾਂ ਨਾਲ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਪੰਡਾਲ ਵਿਚ ਪੁੱਜਿਆ ਤਾਂ ਕੌਮੀ ਇਨਸਾਫ਼ ਮੋਰਚੇ ਦੀ ਕਮੇਟੀ ਵਲੋਂ ਉਨ੍ਹਾਂ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਭਾਈ ਸੁਖਦੇਵ ਸਿੰਘ ਨੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 1984 ਵਿਚ ਦਮਦਮੀ ਟਕਸਾਲ ਦੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲੇ ਦੀਅਗਵਾਈ ਵਿਚ ਪੰਜਾਬ ਦੇ ਹੱਕਾਂ ਲਈ ਧਰਮ ਯੁੱਧ ਮੋਰਚਾ ਲਾਇਆ ਗਿਆ ਸੀ। ਪ੍ਰੰਤੂ ਅਖੌਤੀ ਪਾਰਟੀਆਂ ਦੇ ਗਦਾਰ ਲੀਡਰਾਂ ਨੇ ਉਸ ਸਮੇਂ ਮਾਹੌਲ ਇਹੋ ਜਿਹਾ ਬਣਾ ਦਿੱਤਾ।