ਪੱਤਰਕਾਰਾਂ ਦੀ ਸੁਰੱਖਿਆ ਲਈ ਕੰਮ ਕਰ ਰਹੇ ਹਾਂ: ਕੇਂਦਰ

ਪੱਤਰਕਾਰਾਂ ਦੀ ਸੁਰੱਖਿਆ ਲਈ ਕੰਮ ਕਰ ਰਹੇ ਹਾਂ: ਕੇਂਦਰ

ਨਵੀਂ ਦਿੱਲੀ- ਕੇਂਦਰ ਸਰਕਾਰ ਪੱਤਰਕਾਰਾਂ ਦੀ ਸੁਰੱਖਿਆ ਲਈ ਦਿਸ਼ਾ-ਨਿਰਦੇਸ਼ਾਂ (ਐੱਸਓਪੀ) ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ’ਤੇ ਕੰਮ ਕਰ ਰਹੀ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਲੋਕ ਸਭਾ ਵਿੱਚ ਅੱਜ ਇਹ ਜਾਣਕਾਰੀ ਦਿੱਤੀ। ਉਨ੍ਹਾਂ ਇੱਕ ਸਵਾਲ ਦਾ ਲਿਖਤੀ ਜਵਾਬ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਪੱਤਰਕਾਰਾਂ ਤੇ ਮੀਡੀਆ ਕਰਮੀਆਂ ਸਣੇ ਸਾਰੇ ਨਾਗਰਿਕਾਂ ਦੀ ਸੁਰੱਖਿਆ ਨੂੰ ਵੱਧ ਮਹੱਤਵ ਦਿੰਦੀ ਹੈ। ਉਨ੍ਹਾਂ ਕਿਹਾ, ‘‘ਕੇਂਦਰ ਸਰਕਾਰ ਇਸ ਮਾਮਲੇ ਸਬੰਧੀ ਵੱਖ ਵੱਖ ਏਜੰਸੀਆਂ/ਹਿੱਤਧਾਰਕਾਂ ਨਾਲ ਸਲਾਹ-ਮਸ਼ਵਰੇ ਮਗਰੋਂ ਦਿਸ਼ਾ-ਨਿਰਦੇਸ਼ਾਂ ਨੂੰ ਅੰਤਿਮ ਦੇਣ ਦੀ ਪ੍ਰਕਿਰਿਆ ਵਿੱਚ ਹੈ।’’ ਰਾਏ ਨੇ ਕਿਹਾ ਕਿ ਗ੍ਰਹਿ ਮੰਤਰਾਲੇ ਵੱਲੋਂ ਸੂਬੇ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕਾਨੂੰਨ ਵਵਿਸਥਾ ਬਣਾਈ ਰੱਖਣ ਲਈ ਸਮੇਂ ਸਮੇਂ ’ਤੇ ਐਡਵਾਈਜ਼ਰੀ ਜਾਰੀ ਕੀਤੀ ਜਾਂਦੀ ਹੈ।