ਫੈਡਰੇਸ਼ਨ ਵੱਲੋਂ ਨਸ਼ਾ ਵਿਰੋਧੀ ਮਾਰਚ

ਫੈਡਰੇਸ਼ਨ ਵੱਲੋਂ ਨਸ਼ਾ ਵਿਰੋਧੀ ਮਾਰਚ

ਅੰਮ੍ਰਿਤਸਰ : ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੀ 79ਵੀਂ ਵਰ੍ਹੇਗੰਢ ਮੌਕੇ ਫੈਡਰੇਸ਼ਨ ਗਰੇਵਾਲ ਦੇ ਮੁਖੀ ਅਤੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਚਰਨ ਸਿੰਘ ਗਰੇਵਾਲ ਨੇ ਦੋਸ਼ ਲਾਇਆ ਕਿ ਸਰਕਾਰਾਂ ਦੀ ਲਾਪ੍ਰਵਾਹੀ ਕਾਰਨ ਨਸ਼ਿਆਂ ਨਾਲ ਸੂਬੇ ਦੀ ਨੌਜਵਾਨੀ ਤਬਾਹ ਹੋ ਰਹੀ ਹੈ। ਫੈਡਰੇਸ਼ਨ ਵੱਲੋਂ ਅੱਜ ਇਥੇ ਭਾਈ ਗੁਰਦਾਸ ਹਾਲ ਤੋਂ ਸ੍ਰੀ ਅਕਾਲ ਤਖ਼ਤ ਤੱਕ ਨਸ਼ਾ ਵਿਰੋਧੀ ਮਾਰਚ ਕੀਤਾ ਗਿਆ। ਇਸ ਮੌਕੇ ਨੌਜਵਾਨਾਂ ਨੇ ਹੱਥਾਂ ਵਿਚ ਨਸ਼ਾ ਵਿਰੋਧੀ ਨਾਅਰੇ ਲਿਖੀਆਂ ਤਖ਼ਤੀਆਂ ਫੜ੍ਹੀਆਂ ਹੋਈਆਂ ਸਨ। ਮਾਰਚ ਦੀ ਸਮਾਪਤੀ ’ਤੇ ਸ੍ਰੀ ਅਕਾਲ ਤਖ਼ਤ ਵਿੱਚ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਗਿਆਨੀ ਗੁਰਮਿੰਦਰ ਸਿੰਘ ਤੇ ਹੋਰ ਵੀ ਮੌਜੂਦ ਸਨ। ਇਸ ਮੌਕੇ ਸ੍ਰੀ ਗਰੇਵਾਲ ਨੇ ਐਲਾਨ ਕੀਤਾ ਕਿ ਫੈਡਰੇਸ਼ਨ ਪਿੰਡ ਪੱਧਰ ’ਤੇ ਜਾਗਰੂਕਤਾ ਲਹਿਰ ਚਲਾਏਗੀ। ਇਸ ਮੌਕੇ ਪਰਮਜੀਤ ਸਿੰਘ ਧਰਮ ਸਿੰਘ ਵਾਲਾ, ਮੋਹਨ ਸਿੰਘ, ਸਰਪ੍ਰੀਤ ਸਿੰਘ ਕਾਉਂਕੇ ਮੌਜੂਦ ਸਨ।