ਬਜਰੰਗ, ਸਾਕਸ਼ੀ ਤੇ ਵਿਨੇਸ਼ ਫੋਗਾਟ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ

ਬਜਰੰਗ, ਸਾਕਸ਼ੀ ਤੇ ਵਿਨੇਸ਼ ਫੋਗਾਟ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ

ਨਵੀਂ ਦਿੱਲੀ- ਓਲੰਪੀਅਨ ਪਹਿਲਵਾਨ ਬਜਰੰਗ ਪੂਨੀਆ, ਸਾਕਸ਼ੀ ਮਲਿਕ ਅਤੇ ਵਿਨੇਸ਼ ਫੋਗਾਟ ਨੇ ਐਤਵਾਰ ਦੇਰ ਸ਼ਾਮ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ ਅਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਪ੍ਰਧਾਨ ਵਿਰੁੱਧ ਪ੍ਰਦਰਸ਼ਨ ਬਾਰੇ ਚਰਚਾ ਕੀਤੀ। ਪਹਿਲਵਾਨਾਂ ਦੇ ਨਜ਼ਦੀਕੀ ਸੂਤਰ ਨੇ ਦੱਸਿਆ, ‘ਉਨ੍ਹਾਂ ਨੇ ਗ੍ਰਹਿ ਮੰਤਰੀ ਨਾਲ ਆਪਣੀ ਚਿੰਤਾ ਸਾਂਝੀ ਕੀਤੀ। ਮੀਟਿੰਗ ਲੰਬੀ ਸੀ ਅਤੇ ਮੰਤਰੀ ਨੇ ਸਭ ਕੁਝ ਸੁਣਿਆ ਪਰ ਹੁਣ ਤੱਕ ਕੋਈ ਫੈਸਲਾ ਨਹੀਂ ਹੋਇਆ ਹੈ।’ ਬਜਰੰਗ, ਸਾਕਸ਼ੀ ਅਤੇ ਵਿਨੇਸ਼ ਅਪਰੈਲ ਤੋਂ ਦਿੱਲੀ ਦੇ ਜੰਤਰ-ਮੰਤਰ ‘ਤੇ ਪਹਿਲਵਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਹਨ, ਜਿਸ ‘ਚ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ’ਤੇ ਨਾਬਾਲਗ ਸਮੇਤ ਕਈ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਹੈ।