ਬਾਜਵਾ ਵੱਲੋਂ ਡਾ. ਮਨਮੋਹਨ ਸਿੰਘ ਦਾ ਅਪਮਾਨ ਕਰਨਾ ਸ਼ਰਮਨਾਕ: ਜਾਖੜ

ਬਾਜਵਾ ਵੱਲੋਂ ਡਾ. ਮਨਮੋਹਨ ਸਿੰਘ ਦਾ ਅਪਮਾਨ ਕਰਨਾ ਸ਼ਰਮਨਾਕ: ਜਾਖੜ

ਚੰਡੀਗੜ੍ਹ- ਭਾਜਪਾ ਆਗੂ ਸੁਨੀਲ ਜਾਖੜ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਰੈਲੀ ਵਿੱਚ ਕਾਂਗਰਸ ਵਿਧਾਇਕ ਦਲ ਦੇ ਆਗੂ ਅਤੇ ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵਿਰੁੱਧ ਕੀਤੀ ਗਈ ਟਿੱਪਣੀ ’ਤੇ ਰਾਹੁਲ ਗਾਂਧੀ ਨੂੰ ਫਟਕਾਰ ਲਗਾਉਣੀ ਚਾਹੀਦੀ ਸੀ ਅਤੇ ਬਾਜਵਾ ਨੂੰ ਅਜਿਹੀ ਹਰਕਤ ਕਰਨ ਤੋਂ ਰੋਕਣਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸ਼ਾਨ ਵਧਾਉਣ ਵਾਲੇ ਤੇ ਵਿੱਤੀ ਮਾਮਲਿਆਂ ਦੇ ਮਾਹਿਰ ਡਾ. ਮਨਮੋਹਨ ਸਿੰਘ ਦੇ ਸਨਮਾਨ ਨੂੰ ਠੇਸ ਪਹੁੰਚਾਉਂਦੇ ਹੋਏ ਪਠਾਨਕੋਟ ਵਿੱਚ ਮੰਚ ’ਤੇ ਕਾਂਗਰਸ ਪ੍ਰਧਾਨ ਖੜਗੇ ਦੀ ਮੌਜੂਦਗੀ ਹੇਠ ਬਾਜਵਾ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਨੂੰ ਫਰਜ਼ੀ ਕਿਹਾ ਗਿਆ। ਸ੍ਰੀ ਜਾਖੜ ਨੇ ਕਿਹਾ ਕਿ ਕਾਂਗਰਸ ਨੇ ਭਾਰਤ ਜੋੜੋ ਯਾਤਰਾ ਦੌਰਾਨ ਇਸ ਅਪਮਾਨਜਨਕ ਟਿੱਪਣੀ ਕਰ ਕੇ ਵੱਡੀ ਭੁੱਲ ਕੀਤੀ ਹੈ।