ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹਾੜਾ ਮਨਾਇਆ

ਸ੍ਰੀ ਆਨੰਦਪੁਰ ਸਾਹਿਬ- ਸਿੱਖ ਪੰਥ ਦੇ ਸ਼੍ਰੋਮਣੀ ਸ਼ਹੀਦ ਅਤੇ ਰੰਗਰੇਟੇ ਗੁਰੂ ਕੇ ਬੇਟੇ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਜਨਮ ਦਿਹਾੜਾ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਬਾਬਾ ਮੇਜਰ ਸਿੰਘ ਸੋਢੀ ਵੱਲੋਂ ਸਿੱਖ ਪੰਥ ਦੀਆਂ ਸਭਾ ਸੁਸਾਇਟੀਆਂ ਅਤੇ ਸੰਪਰਦਾਇ ਦੇ ਸਹਿਯੋਗ ਨਾਲ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਾਵਨ ਅਤੇ ਇਤਿਹਾਸਕ ਮੌਕੇ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਇਥੋਂ ਦੇ ਦਸਮੇਸ਼ ਦੀਵਾਨ ਹਾਲ ਵਿਖੇ ਕਰਵਾਏ ਵਿਸ਼ਾਲ ਗੁਰਮਤਿ ਸਮਾਗਮ ’ਚ ਉਚੇਚੇ ਤੌਰ ’ਤੇ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਦਮਦਮਾ ਸਾਹਿਬ ਸਾਬੋ ਕੀ ਤਲਵੰਡੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ, ਜਥੇਦਾਰ ਬਾਬਾ ਮੇਜਰ ਸਿੰਘ ਸੋਢੀ ਮੁੱਖੀ ਦਸਮੇਸ਼ ਤਰਨਾ ਦਲ ਆਦਿ ਮੌਜੂਦ ਸਨ। ਗਿਆਨੀ ਹਰਪ੍ਰੀਤ ਸਿੰਘ ਨੇ ਐਲਾਨ ਕੀਤਾ ਕਿ ਅਕਤੂਬਰ ਦੇ ਪਹਿਲੇ ਹਫ਼ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਪਾਵਨ ਧਰਤੀ ’ਤੇ ‘ਨਿਸ਼ਾਨਾ ਪਰਖ ਦਿਵਸ’ ਮਨਾਇਆ ਜਾਵੇਗਾ।