ਬਾਬਾ ਬੁੱਢਾ ਸਾਹਿਬ ਜੋੜ ਮੇਲੇ ਵਿੱਚ ਪੁੱਜੀ ਵੱਡੀ ਗਿਣਤੀ ਸੰਗਤ

ਬਾਬਾ ਬੁੱਢਾ ਸਾਹਿਬ ਜੋੜ ਮੇਲੇ ਵਿੱਚ ਪੁੱਜੀ ਵੱਡੀ ਗਿਣਤੀ ਸੰਗਤ

ਤਰਨ ਤਾਰਨ- ਬੀੜ ਬਾਬਾ ਬੁੱਢਾ ਸਾਹਿਬ ਦੇ ਸਾਲਾਨਾ ਤਿੰਨ-ਰੋਜ਼ਾ ਜੋੜ ਮੇਲੇ ਦੇ ਅੱਜ ਦੂਸਰੇ ਦਿਨ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਕੀਰਤਨ ਦਾ ਪ੍ਰਵਾਹ ਚੱਲਿਆ| ਗੁਰਦੁਆਰਾ ਸਾਹਿਬ ਵਿਖੇ ਰਾਤ-ਦਿਨ ਚਾਰ-ਚੁਫੇਰਿਓਂ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਦਾ ਪ੍ਰਵਾਹ ਜਾਰੀ ਹੈ| ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ, ਠੱਠਾ ਪਹੁੰਚ ਕੇ ਸੰਗਤਾਂ ਨਾਲ ਵਿਚਾਰਾਂ ਸਾਂਝੀਆਂ ਕੀਤੀਆਂ| ਉਨ੍ਹਾਂ ਕਿਹਾ ਕਿ ਆਉਂਦੇ ਮੇਲੇ ਤੱਕ ਸੰਗਤਾਂ ਦੀ ਰਿਹਾਇਸ਼ ਦੀ ਕਮੀ ਪੂਰੀ ਕਰਨ ਲਈ 250 ਦੇ ਕਰੀਬ ਕਮਰਿਆਂ ਦੀ ਇਕ ਹੋਰ ਸਰਾਂ ਦੀ ਉਸਾਰੀ ਕੀਤੀ ਜਾਵੇਗੀ| ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਰਾਜਿੰਦਰ ਸਿੰਘ ਟੌਹੜਾ ਨੇ ਦੱਸਿਆ ਕਿ ਅੱਜ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ ਵਿੱਚ ਰਾਤ ਭਰ ਧਾਰਮਿਕ ਦੀਵਾਨ ਸਜਾਏ ਜਾਣਗੇ|