ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ

ਰਾਗੀ ਜਥਿਆਂ ਨੇ ਸੰਗਤ ਨੂੰ ਪਹਿਲੀ ਪਾਤਸ਼ਾਹੀ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਲਈ ਪ੍ਰੇਰਿਆ; ਸੰਗਤ ਲਈ ਥਾਂ-ਥਾਂ ਲੰਗਰ ਲਾਏ
ਸ੍ਰੀ ਗੋਇੰਦਵਾਲ ਸਾਹਿਬ-ਇੱਥੇ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਗੁਰੂ ਨਾਨਕ ਦੇਵ ਦਾ ਪ੍ਰਕਾਸ਼ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ’ਚ ਸੰਗਤ ਨੇ ਹਾਜ਼ਰੀ ਭਰੀ। ਪੰਜ ਪਿਆਰਿਆਂ ਦੀ ਅਗਵਾਈ ਵਿੱਚ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਪੜਾਵਾਂ ਦੀ ਪਰਿਕਰਮਾ ਕਰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਸਮਾਪਤ ਹੋਇਆ। ਇਸ ਮੌਕੇ ਪੰਜ ਪਿਆਰਿਆਂ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਭਲਾਈਪੁਰ, ਗੁਰਬਚਨ ਸਿੰਘ ਅਤੇ ਕੁਲਦੀਪ ਸਿੰਘ ਔਲਖ ਨੇ ਸਿਰੋਪੇ ਭੇਟ ਕਰਕੇ ਸਨਮਾਨਿਤ ਕੀਤਾ। ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰਦੁਆਰਾ ਸਾਹਿਬ ਵਿਖੇ ਦੀਪਮਾਲਾ ਕੀਤੀ ਗਈ।