ਬਾਬੇ ਨਾਨਕ ਦੇ ਰੰਗ ’ਚ ਰੰਗੀ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ

ਬਾਬੇ ਨਾਨਕ ਦੇ ਰੰਗ ’ਚ ਰੰਗੀ ਇਤਿਹਾਸਕ ਨਗਰੀ ਸੁਲਤਾਨਪੁਰ ਲੋਧੀ

ਕਵੀਆਂ ਨੇ ਵੇਈਂ ਕਿਨਾਰੇ ਕੀਤੇੇੇ ਬਾਬੇ ਨਾਨਕ ਦੇ ਗੁਣਗਾਣ
ਜਲੰਧਰ -ਗੁਰੂ ਨਾਨਕ ਦੇਵ ਜੀ ਦੇ 553 ਵੇਂ ਪ੍ਰਕਾਸ਼ ਪੁਰਬ ਮਨਾਉਣ ਲਈ ਨਾਨਕ ਨਾਮਲੇਵਾ ਸੰਗਤਾਂ ਸੁਲਤਾਨਪੁਰ ਲੋਧੀ ਬਾਬੇ ਨਾਨਕ ਦੀ ਨਗਰੀ ਪਹੁੰਚ ਕੇ ਗੁਰਦੁਆਰਾ ਬੇਰ ਸਾਹਿਬ ਵਿਖੇ ਨਤਮਸਤਕ ਹੋ ਰਹੀਆਂ ਹਨ। ਬਾਬੇ ਨਾਨਕ ਦੀ ਨਗਰੀ ਦੇ ਤੌਰ ’ਤੇ ਜਾਣਿਆ ਜਾਂਦਾ ਸੁਲਤਾਨਪੁਰ ਲੋਧੀ ਪੂਰੀ ਤਰ੍ਹਾਂ ਨਾਲ ਨਾਨਕ ਦੇ ਰੰਗ ਵਿੱਚ ਰੰਗਿਆ ਗਿਆ ਹੈ। ਅੱਜ ਗੁਰਦੁਆਰਾ ਸੰਤ ਘਾਟ ਤੋਂ ਨਗਰ ਕੀਰਤਨ ਸ਼ੁਰੂ ਹੋ ਕੇ ਗੁਰਦੁਆਰਾ ਬੇਰ ਸਾਹਿਬ ਪਹੁੰਚਿਆ। ਇਸ ਨਗਰ ਕੀਰਤਨ ’ਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਸੰਗਤਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਸ਼ਰਧਾਂਲੂਆਂ ਨੇ ਬਾਬੇ ਨਾਨਕ ਦੀ ਵੇਈਂ ’ਚ ਇਸ਼ਨਾਨ ਵੀ ਕੀਤਾ। ਪਵਿੱਤਰ ਕਾਲੀ ਵੇਈਂ ਕਿਨਾਰੇ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਵਿਖੇ ਕੀਰਤਨੀ ਜੱਥਿਆਂ ਤੇ ਕਵੀਆਂ ਨੇ ਬਾਬੇ ਨਾਨਕ ਦੇ ਗੁਣਗਾਣ ਕੀਤੇ। ਕੀਰਤਨ ਦਰਬਾਰ ਦੌਰਾਨ ਰਾਗੀ ਜੱਥਿਆਂ ਨੇ ਕੀਰਤਨ ਕੀਤਾ। ਜਿਨ੍ਹਾਂ ’ਚ ਭਾਈ ਅਮੀਰ ਸਿੰਘ, ਸੰਤ ਅਵਤਾਰ ਸਿੰਘ ਯਾਦਗਾਰੀ ਸੀਨੀਅਰ ਸੰਕੈਡਰੀ ਸਕੂਲ ਤੇ ਕਾਲਜ ਦੇ ਬੱਚਿਆਂ ਵੱਲੋਂ ਵੱਲੋਂ ਕੀਰਤਨ ਕੀਤਾ ਗਿਆ। ਕਵੀਆਂ ’ਚ ਡਾ. ਰਾਮ ਮੂਰਤੀ, ਸੰਤ ਸਿੰਘ ਸੰਧੂ, ਮੁਖਤਿਆਰ ਸਿੰਘ ਚੰਦੀ ਤੇ ਸੰਤ ਸੁਖਜੀਤ ਸਿੰਘ ਨੇ ਰਚਨਾਵਾਂ ਪੇਸ਼ ਕੀਤੀਆਂ। ਕਵੀਆਂ ਨੇ ਜਿੱਥੇ ਬਾਬੇ ਨਾਨਕ ਦੇ ਗੁਣਗਾਣ ਕੀਤੇ ੳੇੁੱਥੇ ਉਨ੍ਹਾਂ ਨੇ ਵਾਤਾਵਰਣ ਦੇ ਪ੍ਰਦੂਸ਼ਣ ਨੂੰ ਵੀ ਕੇਂਦਰ ਬਿੰਦੂ ਵਜੋਂ ਉਭਾਰਿਆ। ਕਵੀਆਂ ਤੇ ਕੀਰਤਨੀ ਜੱਥਿਆਂ ਦਾ ਸਨਮਾਨ ਕਰਦਿਆਂ ਵਾਤਾਵਰਣ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਪੰਜਾਬ ਦੇ ਵਿਗੜ ਰਹੇ ਵਾਤਾਵਰਣ ’ਤੇ ਡੂੰਘੀ ਚਿੰਤਾ ਪ੍ਰਗਟਾਈ। ਇਸ ਮੌਕੇ ਸੰਤ ਸੁਖਜੀਤ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੀਜਾ ਨਗਰ ਕੀਰਤਨ 8 ਨਵੰਬਰ ਨੂੰ ਸਵੇਰੇ ਨਿਰਮਲ ਕੁਟੀਆ ਸੁਲਤਾਨਪੁਰ ਲੋਧੀ ਤੋਂ ਆਰੰਭ ਹੋਵੇਗਾ ਤੇ ਸ਼ਾਮ ਨੂੰ ਦੀਪਮਾਲਾ ਦਾ ਅਲੌਕਿਕ ਨਜ਼ਾਰਾ ਦੇਖਣ ਵਾਲਾ ਹੋਵੇਗਾ।