ਬੀਬੀ ਜਗੀਰ ਕੌਰ ਨੇ ਪੀਟੀਸੀ ਚੈਨਲ ਸ਼੍ਰੋਮਣੀ ਕਮੇਟੀ ਨੂੰ ਦਾਨ ਕਰਨ ਦੀ ਦਿੱਤੀ ਸੀ ਸਲਾਹ

ਬੀਬੀ ਜਗੀਰ ਕੌਰ ਨੇ ਪੀਟੀਸੀ ਚੈਨਲ ਸ਼੍ਰੋਮਣੀ ਕਮੇਟੀ ਨੂੰ ਦਾਨ ਕਰਨ ਦੀ ਦਿੱਤੀ ਸੀ ਸਲਾਹ

ਜਲੰਧਰ- ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਅਧਿਕਾਰ ਦੇ ਮਾਮਲੇ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਸਲਾਹ ਦਿੱਤੀ ਸੀ ਕਿ ਉਹ ਪੀਟੀਸੀ ਚੈਨਲ ਸ਼੍ਰੋਮਣੀ ਕਮੇਟੀ ਨੂੰ ਦਾਨ ਕਰ ਦੇਣ। ਉਨ੍ਹਾਂ ਕਿਹਾ ਕਿ ਜਦੋਂ ਪਿਛਲੇ ਸਾਲ ਅਕਾਲ ਤਖ਼ਤ ਦੇ ਜਥੇਦਾਰ ਨੇ ਸ਼੍ਰੋਮਣੀ ਕਮੇਟੀ ਨੂੰ ਇੱਕ ਹਫਤੇ ਵਿੱਚ ਆਪਣਾ ਯੂਟਿਊਬ ਚੈਨਲ ਬਣਾ ਕੇ ਗੁਰਬਾਣੀ ਪ੍ਰਸਾਰਣ ਕਰਨ ਦੇ ਆਦੇਸ਼ ਦਿੱਤੇ ਸਨ ਤਾਂ ਉਦੋਂ ਉਨ੍ਹਾਂ ਨੇ ਸੁਖਬੀਰ ਨੂੰ ਇਹ ਸਲਾਹ ਦਿੱਤੀ ਸੀ। ਉਨ੍ਹਾਂ ਕਿਹਾ ਕਿ ਬਾਅਦ ਵਿੱਚ ਸ਼੍ਰੋਮਣੀ ਕਮੇਟੀ ਨੇ ਵੀ ਜਥੇਦਾਰ ਦੇ ਆਦੇਸ਼ ਲਾਗੂ ਨਹੀਂ ਕੀਤੇ।