ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤੀ ਮੁਹਿੰਮ ’ਤੇ ਹਰਸਿਮਰਤ ਨੇ ਕੀਤੇ ਦਸਤਖ਼ਤ

ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਦਸਤਖ਼ਤੀ ਮੁਹਿੰਮ ’ਤੇ ਹਰਸਿਮਰਤ ਨੇ ਕੀਤੇ ਦਸਤਖ਼ਤ

ਤਲਵੰਡੀ ਸਾਬੋ- ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ੁਰੂ ਕੀਤੀ ਗਈ ਦਸਤਖ਼ਤੀ ਮੁਹਿੰਮ ਵਿੱਚ ਅੱਜ ਬਠਿੰਡਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਬੀਬੀ ਹਰਸਿਮਰਤ ਕੌਰ ਬਾਦਲ ਨੇ ਸ਼ਾਮਲ ਹੁੰਦਿਆਂ ਇੱਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਥਾਪਿਤ ਕਾਊਂਟਰ ’ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਏ ਪ੍ਰੋਫਾਰਮੇ ’ਤੇ ਦਸਤਖ਼ਤ ਕੀਤੇ। ਇਸ ਤੋਂ ਪਹਿਲਾਂ ਉਹ ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਵੀ ਹੋਏ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਸਦ ਮੈਂਬਰ ਨੇ ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਸਬੰਧੀ ਕੇਂਦਰ ਦੀ ਭਾਜਪਾ ਸਰਕਾਰ ਦੇ ਨਾਲ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਵੀ ਨਿਸ਼ਾਨੇ ਸਾਧੇ। ਉਨ੍ਹਾਂ ਕਿਹਾ ਕਿ ਜਿੱਥੇ ਕੇਂਦਰ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਜਾਣਬੁਝ ਕੇ ਲਟਕਾ ਰਹੀ ਹੈ, ਉੱਥੇ ਹੀ ਦਿੱਲੀ ਸਰਕਾਰ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦੇ ਦਸਤਾਵੇਜ਼ਾਂ ’ਤੇ ਦਸਤਖ਼ਤ ਨਹੀਂ ਕਰ ਰਹੀ। ਇਸ ਲਈ ਇਹ ਦੋਵੇਂ ਸਰਕਾਰਾਂ ਕਸੂਰਵਾਰ ਹਨ।