ਬੱਚਿਆਂ ਲਈ ਵਰਦਾਨ ਸਾਬਤ ਹੋ ਰਹੇ ਨੇ ਆਫਟਰ ਕੇਅਰ ਹੋਮਜ਼: ਡਾ. ਬਲਜੀਤ ਕੌਰ

ਬੱਚਿਆਂ ਲਈ ਵਰਦਾਨ ਸਾਬਤ ਹੋ ਰਹੇ ਨੇ ਆਫਟਰ ਕੇਅਰ ਹੋਮਜ਼: ਡਾ. ਬਲਜੀਤ ਕੌਰ

ਚੰਡੀਗੜ੍ਹ – ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਟੇਟ ਆਫਟਰ ਕੇਅਰ ਹੋਮਜ਼ ਲੋੜਵੰਦ ਬੱਚਿਆਂ ਲਈ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਦੱਸਿਆ ਕਿ ਬਾਲ ਘਰ ਤੋਂ ਬਾਹਰ ਹੋਏ ਬੱਚਿਆਂ ਨੂੰ ਸਿੱਖਿਅਤ ਤੇ ਹੁਨਰਮੰਦ ਬਣਾਉਣ ਲਈ 18 ਤੋਂ 21 ਸਾਲ ਦੀ ਉਮਰ ਤੱਕ ਸਟੇਟ ਆਫਟਰ ਕੇਅਰ ਹੋਮ ਵਿੱਚ ਰੱਖਿਆ ਜਾਂਦਾ ਹੈ ਤਾਂ ਜੋ ਉਹ ਆਤਮਨਿਰਭਰ ਬਣ ਸਕਣ। ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਲੜਕੀਆਂ ਲਈ ਅੰਮ੍ਰਿਤਸਰ ਅਤੇ ਲੜਕਿਆਂ ਲਈ ਲੁਧਿਆਣਾ ਵਿੱਚ ਦੋ ਸਟੇਟ ਆਫਟਰ ਕੇਅਰ ਹੋਮ ਚਲਾਏ ਜਾ ਰਹੇ ਹਨ। ਇਨ੍ਹਾਂ ਸੰਸਥਾਵਾਂ ਵਿੱਚ 18 ਤੋਂ 21 ਸਾਲ ਦੇ ਬੱਚਿਆਂ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਮੁਹੱਈਆ ਕਾਰਵਾਈ ਜਾਂਦੀ ਹੈ।