ਭਾਜਪਾ ਦੇ ਸੰਗਠਨ ਸਕੱਤਰ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

ਭਾਜਪਾ ਦੇ ਸੰਗਠਨ ਸਕੱਤਰ ਨੇ ਹਰਿਮੰਦਰ ਸਾਹਿਬ ਮੱਥਾ ਟੇਕਿਆ

ਆਤਿਸ਼ਬਾਜ਼ੀ ਦਾ ਆਨੰਦ ਮਾਣਿਆ; ਸਰਬੱਤ ਦੇ ਭਲੇ ਦੀ ਅਰਦਾਸ ਕੀਤੀ
ਅੰਮ੍ਰਿਤਸਰ- ਦੀਵਾਲੀ ਅਤੇ ਬੰਦੀ ਛੋੜ ਦਿਵਸ ’ਤੇ ਪੰਜਾਬ ਭਾਜਪਾ ਦੇ ਸੰਗਠਨ ਸਕੱਤਰ ਮੰਥਰੀ ਸ੍ਰੀਨਿਵਾਸਲੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਪੰਜਾਬ ਦੀ ਖੁਸ਼ਹਾਲੀ, ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਅਤੇ ਗੁਰਬਾਣੀ ਕੀਰਤਨ ਸਰਵਣ ਕੀਤਾ। ਉਨ੍ਹਾਂ ਪਾਰਟੀ ਵਰਕਰਾਂ ਅਤੇ ਸੰਗਤਾਂ ਨਾਲ ਮਿਲ ਕੇ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਦੀਵਾ ਜਗਾ ਕੇ ਦੀਵਾਲੀ ਮਨਾਈ।

ਉਨ੍ਹਾਂ ਇਸ ਮੌਕੇ ਅਲੌਕਿਕ ਦੀਪਮਾਲਾ ਅਤੇ ਆਤਿਸ਼ਬਾਜ਼ੀ ਦਾ ਆਨੰਦ ਮਾਣਿਆ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਥੜ੍ਹਾ ਸਾਹਿਬ ਵਿਖੇ ਵੀ ਆਪਣੀ ਹਾਜ਼ਰੀ ਲਵਾਈ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਹਾਸਲ ਕੀਤੀ। ਭਾਜਪਾ ਦੇ ਮੀਡੀਆ ਬੁਲਾਰੇ ਪ੍ਰੋ. ਸਰਚਾਂਦ ਸਿੰਘ ਨੇ ਦੱਸਿਆ ਕਿ ਸੂਚਨਾ ਕੇਂਦਰ ਵਿਖੇ ਸ੍ਰੀਨਿਵਾਸਲੂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਟਿੱਕਾ ਅਤੇ ਅਜੈਬੀਰ ਪਾਲ ਸਿੰਘ ਰੰਧਾਵਾ, ਭਾਜਪਾ ਐਸ.ਸੀ ਮੋਰਚੇ ਦੇ ਜਨਰਲ ਸਕੱਤਰ ਹਰਦੀਪ ਸਿੰਘ ਗਿੱਲ, ਭਾਜਪਾ ਓ.ਬੀ.ਸੀ ਸੈਲ ਦੇ ਜਨਰਲ ਸਕੱਤਰ ਕੰਵਰ ਬੀਰ ਸਿੰਘ ਮੰਜ਼ਿਲ, ਗਗਨਦੀਪ ਸਿੰਘ ਅਤੇ ਪਲਵਿੰਦਰ ਸਿੰਘ ਸੰਧੂ ਵੀ ਮੌਜੂਦ ਸਨ।