ਭਾਰਤ ਨੇ ਨਿਸ਼ਾਨੇਬਾਜ਼ੀ ਵਿੱਚ ਫੁੰਡਿਆ ਸੋਨਾ

ਭਾਰਤ ਨੇ ਨਿਸ਼ਾਨੇਬਾਜ਼ੀ ਵਿੱਚ ਫੁੰਡਿਆ ਸੋਨਾ

ਹਾਂਗਕਾਂਗ- ਭਾਰਤੀ ਨਿਸ਼ਾਨੇਬਾਜ਼ੀ ਟੀਮ ਨੇ ਏਸ਼ਿਆਈ ਖੇਡਾਂ ਵਿੱਚ ਇਤਿਹਾਸ ਸਿਰਜਦੇ ਹੋਏ ਸੋਨ ਤਗਮਾ ਜਿੱਤਿਆ ਹੈ। ਭਾਰਤ ਦੀ 10 ਮੀਟਰ ਪੁਰਸ਼ ਰਾਈਫਲ ਟੀਮ ਨੇ 1893.7 ਅੰਕਾਂ ਨਾਲ ਵਿਸ਼ਵ ਰਿਕਾਰਡ ਵੀ ਤੋੜਿਆ। ਭਾਰਤੀ ਸ਼ੂਟਰਾਂ ਨੇ ਚੀਨ ਦੇ 1893.3 ਅੰਕਾਂ ਦੇ ਰਿਕਾਰਡ ਨੂੰ ਮਾਤ ਪਾਈ। ਏਸ਼ਿਆਈ ਖੇਡਾਂ 2023 ਵਿੱਚ ਭਾਰਤ ਦਾ ਇਹ ਪਹਿਲਾ ਸੋਨ ਤਗਮਾ ਹੈ।