ਮਜ਼ਬੂਤ ਤੇ ਸਥਿਰ ਸਰਕਾਰ ਦੀ ਬਦੌਲਤ ਪਾਸ ਹੋਇਆ ਮਹਿਲਾ ਰਾਖਵਾਂਕਰਨ ਬਿੱਲ: ਮੋਦੀ

ਮਜ਼ਬੂਤ ਤੇ ਸਥਿਰ ਸਰਕਾਰ ਦੀ ਬਦੌਲਤ ਪਾਸ ਹੋਇਆ ਮਹਿਲਾ ਰਾਖਵਾਂਕਰਨ ਬਿੱਲ: ਮੋਦੀ

ਨਵੀਂ ਦਿੱਲੀ- ਸੰਸਦ ਵੱਲੋਂ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਲਈ 33 ਫ਼ੀਸਦੀ ਰਾਖਵਾਂਕਰਨ ਯਕੀਨੀ ਬਣਾਉਣ ਵਾਲੇ 128ਵੇਂ ਸੰਵਿਧਾਨਕ ਸੋਧ ਬਿੱਲ ਨੂੰ ਪਾਸ ਕਰਨ ਦੇ ਅਗਲੇ ਦਿਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਬਿੱਲ ਕੋਈ ਆਮ ਕਾਨੂੰਨ ਨਹੀਂ, ਸਗੋਂ ਨਵੇਂ ਭਾਰਤ ਦੀ ਲੋਕਤੰਤਰੀ ਪ੍ਰਤੀਬੱਧਤਾ ਦਾ ਐਲਾਨ ਹੈ। ਭਾਜਪਾ ਦੇ ਮਹਿਲਾ ਮੋਰਚੇ ਵੱਲੋਂ ਸੰਸਦ ਵਿੱਚ ਮਹਿਲਾ ਰਾਖਵਾਂਕਰਨ ਬਿੱਲ ਪਾਸ ਹੋਣ ‘ਤੇ ਉਨ੍ਹਾਂ ਦੇ ਸਨਮਾਨ ਲਈ ਸਮਾਗਮ ਕਰਵਾਏ ਸਮਾਗਮ ਦੌਰਾਨ ਸ੍ਰੀ ਮੋਦੀ ਨੇ ਬਹੁਮਤ ਵਾਲੀ ਮਜ਼ਬੂਤ ​​ਸਰਕਾਰ ਦੀ ਵਕਾਲਤ ਕਰਦਿਆਂ ਕਿਹਾ ਕਿ ਇਸ ਕਾਰਨ ਹੀ ਲੰਬੇ ਸਮੇਂ ਤੋਂ ਲਟਕ ਰਹੇ ਇਸ ਬਿੱਲ ਨੂੰ ਸੰਸਦ ਦੀ ਮਨਜ਼ੂਰੀ ਮਿਲਣੀ ਸੰਭਵ ਹੋਈ ਹੈ।