ਮਨੀਪੁਰ ਵੀਡੀਓ ਮਾਮਲੇ ’ਚ ਪੁਲੀਸ ਨੇ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ

ਮਨੀਪੁਰ ਵੀਡੀਓ ਮਾਮਲੇ ’ਚ ਪੁਲੀਸ ਨੇ ਇਕ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ

ਇੰਫਾਲ – ਮਨੀਪੁਰ ਵਿੱਚ ਦੋ ਔਰਤਾਂ ਦੀ ਨਿਰਵਸਤਰ ਪਰੇਡ ਦੇ ਮਾਮਲੇ ਵਿੱਚ ਪੁਲੀਸ ਨੇ ਇੱਕ ਹੋਰ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ| 19 ਜੁਲਾਈ ਨੂੰ ਇਸ ਘਟਨਾ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੂਰੇ ਦੇਸ਼ ‘ਚ ਗੁੱਸਾ ਹੈ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਨੂੰ ਸੋਮਵਾਰ ਸ਼ਾਮ ਨੂੰ ਥੌਬਲ ਜ਼ਿਲ੍ਹੇ ਤੋਂ ਗ੍ਰਿਫਤਾਰ ਕੀਤਾ ਗਿਆ। ਇਸ ਦੇ ਨਾਲ ਹੀ ਇਸ ਮਾਮਲੇ ਵਿੱਚ ਹੁਣ ਤੱਕ ਕੁੱਲ 7 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਪੁਲੀਸ ਨੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਵੀਡੀਓਜ਼ ਵਿੱਚ 14 ਮੁਲਜ਼ਮਾਂ ਦੀ ਪਛਾਣ ਕੀਤੀ ਸੀ, ਜੋ 4 ਮਈ ਨੂੰ ਦੋ ਕਬਾਇਲੀ ਔਰਤਾਂ ਨੂੰ ਪਰੇਡ ਕਰਾਉਣ ਵਿੱਚ ਸ਼ਾਮਲ ਸਨ।