ਮਨੀਸ਼ ਸਿਸੋਦੀਆ ਨੂੰ ਭਤੀਜੀ ਦੇ ਵਿਆਹ ਲਈ ਅੰਤਰਿਮ ਜ਼ਮਾਨਤ ਮਿਲੀ

ਮਨੀਸ਼ ਸਿਸੋਦੀਆ ਨੂੰ ਭਤੀਜੀ ਦੇ ਵਿਆਹ ਲਈ ਅੰਤਰਿਮ ਜ਼ਮਾਨਤ ਮਿਲੀ

ਨਵੀਂ ਦਿੱਲੀ- ਕੌਮੀ ਰਾਜਧਾਨੀ ਦੀ ਇੱਕ ਅਦਾਲਤ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਕੇਸ ਵਿੱਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਨੂੰ ਭਤੀਜੀ ਦੇ ਵਿਆਹ ’ਚ ਸ਼ਾਮਲ ਹੋਣ ਲਈ ਅੱਜ ਤਿੰਨ ਦਿਨ ਦੀ ਅੰਤਰਿਮ ਜ਼ਮਾਨਤ ਦਿੱਤੀ ਹੈ। ਵਿਸ਼ੇਸ਼ ਜੱਜ ਐੱਮਕੇ ਨਾਗਪਾਲ ਨੇ ਕ੍ਰਮਵਾਰ ਸੀਬੀਆਈ ਤੇ ਈਡੀ ਦੀ ਜਾਂਚ ਅਧੀਨ ਭ੍ਰਿਸ਼ਟਾਚਾਰ ਤੇ ਮਨੀ ਲਾਂਡਰਿੰਗ ਮਾਮਲਿਆਂ ਵਿੱਚ 13 ਤੋਂ 15 ਫਰਵਰੀ ਤੱਕ ਸਿਸੋਦੀਆ ਨੂੰ ਰਾਹਤ ਦਿੱਤੀ ਹੈ। ਸੀਬੀਆਈ ਨੇ ਹੁਣ ਰੱਦ ਕੀਤੀ ਜਾ ਚੁੱਕੀ ਦਿੱਲੀ ਆਬਕਾਰੀ ਨੀਤੀ 2021-22 ਨੂੰ ਬਣਾਉਣ ਤੇ ਅਮਲ ਵਿੱਚ ਲਿਆਉਣ ਵਿੱਚ ਕਥਿਤ ਭ੍ਰਿਸ਼ਟਾਚਾਰ ਨੂੰ ਲੈ ਕੇ 26 ਫਰਵਰੀ 2023 ਨੂੰ ਸਾਬਕਾ ਉੱਪ ਮੁੱਖ ਮੰਤਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਨਿਰਦੇਸ਼ ਦਿੱਤਾ ਕਿ ਉਨ੍ਹਾਂ ਨੂੰ 13 ਫਰਵਰੀ ਦੀ ਸ਼ਾਮ ਨੂੰ ਰਿਹਾਅ ਕਰ ਦਿੱਤਾ ਜਾਵੇਗਾ ਅਤੇ 15 ਫਰਵਰੀ ਦੀ ਸ਼ਾਮ ਨੂੰ ਆਤਮ ਸਮਰਪਣ ਕਰਨ ਦਾ ਨਿਰਦੇਸ਼ ਦਿੱਤਾ ਜਾਵੇਗਾ।