ਮਮਤਾ ਵੱਲੋਂ ਮੋਦੀ ਨਾਲ ਮੁਲਾਕਾਤ

ਮਮਤਾ ਵੱਲੋਂ ਮੋਦੀ ਨਾਲ ਮੁਲਾਕਾਤ

ਨਵੀਂ ਦਿੱਲੀ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਇੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰ ਕੇ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਕੀਤੀ। ਮਮਤਾ ਚਾਰ ਦਿਨਾਂ ਦੇ ਦੌਰੇ ’ਤੇ ਦਿੱਲੀ ’ਚ ਹੈ। ਤ੍ਰਿਣਮੂਲ ਕਾਂਗਰਸ ਦੇ ਸੂਤਰਾਂ ਨੇ ਪਹਿਲਾਂ ਦੱਸਿਆ ਸੀ ਕਿ ਮਮਤਾ ਵੱਲੋਂ ਪ੍ਰਧਾਨ ਮੰਤਰੀ ਨਾਲ ਪੱਛਮੀ ਬੰਗਾਲ ਦੇ ਜੀਐੱਸਟੀ ਦੇ ਬਕਾਏ ਸਣੇ ਹੋਰ ਕਈ ਮੁੱਦਿਆਂ ’ਤੇ ਗੱਲਬਾਤ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਦਫ਼ਤਰ ਨੇ ਦੋਵਾਂ ਆਗੂਆਂ ਦੀ ਮੁਲਾਕਾਤ ਦੀ ਤਸਵੀਰ ਸਾਂਝੀ ਕੀਤੀ ਹੈ।