ਮਹਿਲਾ ਏਸ਼ੀਆਂ ਕੱਪ ਟੀ-20: ਭਾਰਤ ਨੇ ਮੇਜ਼ਬਾਨ ਬੰਗਲਾਦੇਸ਼ ਨੂੰ 59 ਦੌੜਾਂ ਨਾਲ ਹਰਾਇਆ

ਸਿਲਹਟ-
ਭਾਰਤ ਨੇ ਅੱਜ ਇੱਥੇ ਮਹਿਲਾ ਏਸ਼ੀਆ ਕੱਪ ਟੀ-20 ਮੈਚ ਵਿੱਚ ਮੇਜ਼ਬਾਨ ਬੰਗਲਾਦੇਸ਼ ਨੂੰ 59 ਦੌੜਾਂ ਨਾਲ ਹਰਾ ਦਿੱਤਾ। ਜਿੱਤ ਲਈ 160 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਬੰਗਲਾਦੇਸ਼ ਦੀ ਟੀਮ 20 ਓਵਰਾਂ ‘ਚ ਸੱਤ ਵਿਕਟਾਂ ‘ਤੇ 100 ਦੌੜਾਂ ਹੀ ਬਣਾ ਸਕੀ। ਭਾਰਤ ਲਈ ਸ਼ੈਫਾਲੀ ਵਰਮਾ ਅਤੇ ਦੀਪਤੀ ਸ਼ਰਮਾ ਨੇ ਦੋ-ਦੋ ਵਿਕਟਾਂ ਲਈਆਂ।