ਮਹਿਲਾ ਟੀ-20 ਵਿਸ਼ਵ ਕੱਪ: ਭਾਰਤ ਦੀ ਪਾਕਿਸਤਾਨ ਨਾਲ ਟੱਕਰ ਅੱਜ

ਮਹਿਲਾ ਟੀ-20 ਵਿਸ਼ਵ ਕੱਪ: ਭਾਰਤ ਦੀ ਪਾਕਿਸਤਾਨ ਨਾਲ ਟੱਕਰ ਅੱਜ

ਕੇਪਟਾਊਨ- ਭਾਰਤੀ ਮਹਿਲਾ ਕ੍ਰਿਕਟ ਟੀਮ ਟੀ-20 ਵਿਸ਼ਵ ਕੱਪ ਦੇ ਪਹਿਲੇ ਮੁਕਾਬਲੇ ਵਿੱਚ ਐਤਵਾਰ ਨੂੰ ਪਾਕਿਸਤਾਨ ਖ਼ਿਲਾਫ਼ ਆਈਸੀਸੀ ਖ਼ਿਤਾਬ ਦੇ ਸੋਕੇ ਨੂੰ ਖ਼ਤਮ ਕਰਨ ਦੇ ਇਰਾਦੇ ਨਾਲ ਉਤਰੇਗੀ। ਭਾਰਤ ਤੇ ਪਾਕਿਸਤਾਨ ਦਾ ਮੁਕਾਬਲਾ ਅਕਸਰ ਰੋਮਾਂਚਿਕ ਹੁੰਦਾ ਹੈ, ਪਰ ਇਸ ਵਾਰ ਭਾਰਤੀ ਟੀਮ ਦਾ ਤਰਾਜੂ ਝੁਕਦਾ ਜਾਪ ਰਿਹਾ ਹੈ। ਹਾਲਾਂਕਿ, ਪਾਕਿਸਤਾਨ ਨੇ ਪਿਛਲੇ ਸਾਲ ਏਸ਼ੀਆ ਕੱਪ ਵਿੱਚ ਭਾਰਤ ਨੂੰ ਮਾਤ ਦਿੱਤੀ ਸੀ। ਪਿਛਲੇ ਪੰਜ ਸਾਲਾਂ ਦੌਰਾਨ ਦੋਵਾਂ ਟੀਮਾਂ ਵਿਚਾਲੇ ਜ਼ਮੀਨ ਅਸਮਾਨ ਦਾ ਫ਼ਰਕ ਰਿਹਾ ਹੈ। ਭਾਰਤੀ ਟੀਮ ਆਸਟਰਲੀਆ ਅਤੇ ਇੰਗਲੈਂਡ ਦੇ ਦਬਦਬੇ ਨੂੰ ਲਗਾਤਾਰ ਚੁਣੌਤੀ ਦਿੰਦੀ ਆ ਰਹੀ ਹੈ, ਜਦਕਿ ਪਾਕਿਸਤਾਨ ਦੀ ਮਹਿਲਾ ਟੀਮ ਕੁੱਝ ਖਾਸ ਨਹੀਂ ਕਰ ਸਕੀ। ਭਾਰਤ ਨੂੰ ਹਾਲ ਹੀ ਵਿੱਚ ਦੱਖਣੀ ਅਫਰੀਕਾ ਨੇ ਤਿਕੋਣੀ ਲੜੀ ਦੇ ਫਾਈਨਲ ਵਿੱਚ ਹਰਾਇਆ ਸੀ।