ਮਾਨ ਵੱਲੋਂ ਯੂਪੀਐੱਸਸੀ ਦੀ ਤਿਆਰੀ ਲਈ ਅੱਠ ਸਿਖਲਾਈ ਕੇਂਦਰ ਖੋਲ੍ਹਣ ਦਾ ਐਲਾਨ

ਮਾਨ ਵੱਲੋਂ ਯੂਪੀਐੱਸਸੀ ਦੀ ਤਿਆਰੀ ਲਈ ਅੱਠ ਸਿਖਲਾਈ ਕੇਂਦਰ ਖੋਲ੍ਹਣ ਦਾ ਐਲਾਨ

ਚੰਡੀਗੜ੍ਹ- ਪੰਜਾਬ ਸਰਕਾਰ ਆਈਏਐੱਸ, ਆਈਪੀਐੱਸ, ਆਈਆਰਐੱਸ ਤੇ ਅਜਿਹੀਆਂ ਹੋਰ ਕੇਂਦਰੀ ਸੇਵਾਵਾਂ ’ਚ ਪੰਜਾਬ ਦੀ ਨੁਮਾਇੰਦਗੀ ਵਧਾਉਣ ਲਈ ਯੂਪੀਐੱਸਸੀ ਦੀ ਤਿਆਰੀ ਕਰਵਾਉਣ ਵਾਸਤੇ ਅੱਠ ਅਤਿ-ਆਧੁਨਿਕ ਸਿਖਲਾਈ ਕੇਂਦਰ ਖੋਲ੍ਹਣ ਜਾ ਰਹੀ ਹੈ। ਇਨ੍ਹਾਂ ਸਿਖਲਾਈ ਕੇਂਦਰਾਂ ਨੂੰ ਸ਼ੁਰੂ ਕਰਨ ਲਈ ਰੱਖੀ ਮੀਟਿੰਗ ਦੀ ਅਗਵਾਈ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੇਂਦਰੀ ਸੇਵਾਵਾਂ ਤੇ ਯੂਪੀਐੱਸਸੀ ਵੱਲੋਂ ਲਈਆਂ ਜਾਂਦੀਆਂ ਪ੍ਰੀਖਿਆਵਾਂ ’ਚ ਸੂਬੇ ਦੇ ਘਟਦੇ ਅਨੁਪਾਤ ’ਤੇ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਵਿਦੇਸ਼ ਜਾਣ ਵੱਲ ਝੁਕਾਅ ਹੋਣ ਕਾਰਨ ਅਤੇ ਸੂਬੇ ਵਿੱਚ ਮਿਆਰੀ ਕੋਚਿੰਗ ਦੀ ਘਾਟ ਕਾਰਨ ਨੌਜਵਾਨ ਪ੍ਰੀਖਿਆਵਾਂ ਪਾਸ ’ਚ ਅਸਫਲ ਰਹਿ ਰਹੇ ਹਨ। ਸੂਬਾ ਸਰਕਾਰ ਇਸ ਰੁਝਾਨ ਨੂੰ ਬਦਲਣ ਲਈ ਵਚਨਬੱਧ ਹੈ, ਜਿਸ ਲਈ ਪੰਜਾਬ ਭਰ ’ਚ ਇਹ ਅੱਠ ਕੋਚਿੰਗ ਸੈਂਟਰ ਖੋਲ੍ਹੇ ਜਾਣਗੇ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕੇਂਦਰ ਨੌਜਵਾਨਾਂ ਨੂੰ ਯੂਪੀਐੱਸਸੀ ਦੀਆਂ ਪ੍ਰੀਖਿਆਵਾਂ ਪਾਸ ਕਰਨ ਲਈ ਮੁਫ਼ਤ ਮਿਆਰੀ ਸਿਖਲਾਈ ਦੇਣਗੇ।